ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰਤਾ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਵੱਲੋਂ ਕਾਬੂ

08:36 AM Aug 08, 2024 IST
ਗ੍ਰਿਫ਼ਤਾਰ ਮੁਲਜ਼ਮ ਵਿਜੀਲੈਂਸ ਬਿਓਰੋ ਦੀ ਹਿਰਾਸਤ ’ਚ। -ਫੋਟੋ: ਗੁਰਬਖਸ਼ਪੁਰੀ

ਟ੍ਰਿਬਿਊਨ ਨਿਊਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਤਰਨ ਤਾਰਨ, 7 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿੱਚ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਵਸਨੀਕ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਸਬੰਧਤ ਮੁਲਜ਼ਮ ਨੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਚੱਲਦਿਆਂ ਭੰਗ ਕੀਤੀ ਗਈ ਸਬੰਧਤ ਸਹਿਕਾਰੀ ਸਭਾ ਨੂੰ ਬਹਾਲ ਕਰਨ ਬਦਲੇ ਡੇਢ ਲੱਖ ਰੁਪਏ ਦੀ ਮੰਗ ਕੀਤੀ ਸੀ। ਮੁਲਜ਼ਮ ਨੇ ਇਸ ਸਬੰਧ ਵਿੱਚ ਜੁਆਇੰਟ ਰਜਿਸਟਰਾਰ, ਸਹਿਕਾਰੀ ਸੁਸਾਇਟੀ ਜਲੰਧਰ ਨੂੰ ਮਿਲਣ ਦੇ ਬਹਾਨੇ ਉਸ ਤੋਂ 15,000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਸਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement