ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੋਸ਼ਾਂ ਦੀ ਥਾਂ ਆਪਣੇ ਕੰਮ ਗਿਣਾਵੇ ਭਾਜਪਾ: ਮਨੀਸ਼ ਤਿਵਾੜੀ

07:18 AM Apr 29, 2024 IST
ਚੰਡੀਗੜ੍ਹ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਅਪਰੈਲ
ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਆਗੂਆਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਦੂਜਿਆਂ ’ਤੇ ਦੋਸ਼ ਲਾਉਣ ਦੀ ਬਜਾਏ ਪਿਛਲੇ ਦਸ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਦੇਣ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਕਿਰਨ ਖੇਰ ਨੂੰ ਵੋਟਾਂ ਲੈਣ ਤੋਂ ਬਾਅਦ ਕੁਝ ਮੌਕਿਆਂ ਨੂੰ ਛੱਡ ਕੇ ਲੋਕਾਂ ਨੇ ਕਦੇ ਨਹੀਂ ਦੇਖਿਆ। ਮਨੀਸ਼ ਤਿਵਾੜੀ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਜਨ ਸਭਾਵਾਂ ਤੇ ਡੋਰ-ਟੂ-ਡੋਰ ਪ੍ਰਚਾਰ ਕਰ ਰਹੇ ਸਨ। ਇਸ ਮੌਕੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਚ ਐੱਸ. ਲੱਕੀ ਤੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਇੰਚਾਰਜ ਡਾ. ਐੱਸ ਐੱਸ ਆਹਲੂਵਾਲੀਆ ਵੀ ਮੌਜੂਦ ਰਹੇ।
ਸ੍ਰੀ ਤਿਵਾੜੀ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਗੱਲ ਤਾਂ ਦੂਰ, ਭਾਜਪਾ ਦੇ ਸੰਸਦ ਮੈਂਬਰ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। ਕੁਝ ਮੌਕਿਆਂ ਨੂੰ ਛੱਡ ਕੇ ਕਿਰਨ ਖੇਰ ਨੂੰ ਕਦੇ ਵੀ ਜਨਤਕ ਤੌਰ ’ਤੇ ਨਹੀਂ ਦੇਖਿਆ ਗਿਆ। ਹੁਣ ਭਾਜਪਾ ਦੂਜੀਆਂ ਪਾਰਟੀਆਂ ਖਿਲਾਫ਼ ਝੂਠ ਫੈਲਾ ਰਹੀ ਹੈ। ਇਹ ਝੂਠ ਜ਼ਿਆਦਾ ਦੇਰ ਨਹੀਂ ਚੱਲ ਸਕਦਾ ਅਤੇ ਲੋਕਾਂ ਨੂੰ ਹਰ ਵਾਰ ਧੋਖਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦਾ ਭਰੋਸਾ ਦਿੱਤਾ। ਸੂਬਾ ਕਾਂਗਰਸ ਪ੍ਰਧਾਨ ਲੱਕੀ ਨੇ ਕਿਹਾ ਕਿ ਭਾਜਪਾ ਦੀ ਪੋਲ ਹੁਣ ਖੁੱਲ੍ਹ ਗਈ ਹੈ ਅਤੇ ਲੋਕ ਉਨ੍ਹਾਂ ਨੂੰ ਸਵੀਕਾਰ ਨਹੀਂ ਕਰਨਗੇ। ਇਸ ਮੌਕੇ ਸਾਬਕਾ ਮੇਅਰ ਸੁਰਿੰਦਰ ਸਿੰਘ, ਹਰਮੀਤ ਸਿੰਘ ਸਹਿ ਇੰਚਾਰਜ ਚੰਡੀਗੜ੍ਹ ‘ਆਪ’, ਸੁਰਜੀਤ ਸਿੰਘ ਢਿੱਲੋਂ ਪ੍ਰਧਾਨ ਜ਼ਿਲ੍ਹਾ ਕਾਂਗਰਸ ਮਨੀਮਾਜਰਾ, ਜਸਬੀਰ ਸਿੰਘ ਬੰਟੀ ਕੌਂਸਲਰ, ਵਿਜੇ ਰਾਣਾ, ਨਛੱਤਰ ਸਿੰਘ ਪ੍ਰਧਾਨ ਗੁੱਜਰ ਸਮਾਜ, ਜਸਵੀਰ ਸਿੰਘ ਪ੍ਰਧਾਨ ਰਾਮਗੜ੍ਹੀਆ ਸਮਾਜ ਆਦਿ ਹਾਜ਼ਰ ਸਨ।

Advertisement

Advertisement
Advertisement