ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿੱਟੂ ਨੂੰ ਨਸੀਹਤਾਂ ਦੇਣ ਦੀ ਥਾਂ ਆਪਣੀ ਕਾਰਗੁਜ਼ਾਰੀ ਦੱਸਣ ਮਜੀਠੀਆ: ਸਿੱਧੂ

08:49 AM Jun 14, 2024 IST

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 13 ਜੂਨ
ਪਿਛਲੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਨਵੇਂ ਬਣੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਾਉਣ ਦੀ ਦਿੱਤੀ ਨਸੀਹਤ ਉੱਤੇ ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਮਜੀਠੀਆ ਉੱਤੇ ਸਵਾਲਾਂ ਦੀ ਝੜੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾ ਸ਼ੱਕ ਰਵਨੀਤ ਬਿੱਟੂ ਨੂੰ ਪੰਜਾਬ ਦੇ ਮਸਲੇ ਹੱਲ ਕਰਾਉਣ ਲਈ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਪਰ ਸ੍ਰੀ ਮਜੀਠੀਆ ਇਹ ਦੱਸਣ ਕਿ ਅਕਾਲੀ ਦਲ ਦੇ ਲੰਬਾ ਅਰਸਾ ਕੇਂਦਰ ਸਰਕਾਰ ਵਿਚ ਭਾਈਵਾਲ ਹੋਣ ਸਮੇਂ ਇਹ ਮਸਲੇ ਹੱਲ ਕਿਉਂ ਨਹੀਂ ਹੋਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1996 ਤੋਂ 2020 ਦੇ ਅਰਸੇ ਦੌਰਾਨ ਤਕਰੀਬਨ 15 ਸਾਲ ਕੇਂਦਰ ਸਰਕਾਰ ਵਿਚ ਭਾਈਵਾਲ ਰਿਹਾ ਪਰ ਅਕਾਲੀ ਦਲ ਨੇ ਪੰਜਾਬ ਦੇ ਮਸਲਿਆਂ ਤੋਂ ਪੂਰੀ ਤਰਾਂ ਮੂੰਹ ਮੋੜੀ ਰੱਖਿਆ। ਉਨ੍ਹਾਂ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਇਕ ਵੀ ਸਬੂਤ ਦੇਣ ਜਦੋਂ ਇਨ੍ਹਾਂ ਮਾਮਲਿਆਂ ਬਾਰੇ ਅਕਾਲੀ ਦਲ ਨੇ ਕੇਂਦਰ ਸਰਕਾਰ ਨਾਲ ਕੋਈ ਮੀਟੰਗ ਕੀਤੀ ਹੋਵੇ ਜਾਂ ਕੋਈ ਮੈਮੋਰੰਡਮ ਦਿੱਤਾ ਹੋਵੇ।

Advertisement

Advertisement
Advertisement