For the best experience, open
https://m.punjabitribuneonline.com
on your mobile browser.
Advertisement

ਗੁਰੂਘਰਾਂ ’ਚ ਰੁਮਾਲਾ ਸਾਹਿਬ ਦੀ ਥਾਂ ਭੇਟਾ ਜਮ੍ਹਾਂ ਕਰਵਾਉਣ ਲਈ ਸਥਾਪਤ ਹੋਣਗੇ ਕਾਊਂਟਰ

10:18 AM Oct 08, 2024 IST
ਗੁਰੂਘਰਾਂ ’ਚ ਰੁਮਾਲਾ ਸਾਹਿਬ ਦੀ ਥਾਂ ਭੇਟਾ ਜਮ੍ਹਾਂ ਕਰਵਾਉਣ ਲਈ ਸਥਾਪਤ ਹੋਣਗੇ ਕਾਊਂਟਰ
Advertisement

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ’ਚ ਰੁਮਾਲਾ ਸਾਹਿਬ ਦੀ ਥਾਂ ਭੇਟਾ ਜਮ੍ਹਾਂ ਕਰਵਾਉਣ ਦਾ ਰੁਝਾਨ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ’ਚ ਕਾਊਂਟਰ ਸਥਾਪਤ ਕੀਤੇ ਜਾਣਗੇ। ਇਸ ਸਬੰਧੀ ਫੈਸਲਾ ਅੱਜ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ’ਚ ਕੀਤਾ ਗਿਆ। ਇਸ ਤੋਂ ਇਲਾਵਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸਿੱਖ ਇਤਿਹਾਸ ਰਿਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਮੀਟਿੰਗਾਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ’ਚ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਲਈ ਰੂਪ-ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਦਰਬਾਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਿਆਂ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ’ਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ ਪਰ ਅਕਸਰ ਹੀ ਰੁਮਾਲਿਆਂ ਦੀ ਗੁਣਵੱਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ। ਇਸ ਦੇ ਮੱਦੇਨਜ਼ਰ ਫੈਸਲਾ ਕੀਤਾ ਗਿਆ ਕਿ ਗੁਰਦੁਆਰਿਆਂ ’ਚ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਭੇਟਾ ਜਮ੍ਹਾਂ ਕਰਵਾ ਸਕੇਗੀ। ਉਨ੍ਹਾਂ ਦੱਸਿਆ ਕਿ ਸਿਰੋਪੇ ਦੀ ਯੋਗ ਵਰਤੋਂ ਲਈ ਵੀ ਯਤਨ ਸ਼ੁਰੂ ਕੀਤੇ ਗਏ ਹਨ ਜਿਸ ਤਹਿਤ ਸਿਰੋਪੇ ਦੇਣਾ ਸਿਰਫ਼ ਸਿਰਫ਼ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਵੱਖ-ਵੱਖ ਈ-ਕਾਮਰਸ ਵੈੱਬਸਾਈਟਾਂ ਅਤੇ ਐਪਸ ’ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ, ਸੈਂਚੀਆਂ ਦੀ ਕੀਤੀ ਜਾ ਰਹੀ ਆਨਲਾਈਨ ਵਿਕਰੀ ਦਾ ਵੀ ਸਖ਼ਤ ਨੋਟਿਸ ਲੈ ਕੇ ਇਸ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਮਤਾ ਪਾਸ ਕੀਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement