ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੋਟਾਂ ਦੀ ਥਾਂ ਈਡੀ ਨਾਲ ‘ਆਪ’ ਨੂੰ ਹਰਾਉਣ ’ਚ ਜੁਟੀ: ਮਾਨ

08:45 AM Mar 28, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਨਮੋਲ ਗਗਨ ਮਾਨ।

ਮਿਹਰ ਸਿੰਘ
ਕੁਰਾਲੀ, 27 ਮਾਰਚ
ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸ਼ਹਿਰ ਦਾ ‘ਵਿਕਾਸ ਦੌਰਾ’ ਕਰਦਿਆਂ ਪੰਜ ਵਾਰਡਾਂ ਵਿੱਚ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਯੋਜਨਾਬੱਧ ਵਿਕਾਸ ਦਾ ਭਰੋਸਾ ਦਿੱਤਾ। ਬੀਬਾ ਮਾਨ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 1, 2, 3, 4 ਅਤੇ 5 ਵਿੱਚ ਕੀਤੀਆਂ ਮੀਟਿੰਗਾਂ ਦੌਰਾਨ ਕਿਹਾ ਕਿ ਸਿੱਖਿਆ, ਸਿਹਤ ਅਤੇ ਬਿਜਲੀ ਜਿਹੀਆਂ ਮੁਢਲੀਆਂ ਸਹੂਲਤਾਂ ਆਮ ਆਦਮੀ ਪਾਰਟੀ ਦੀਆਂ ਮੁੱਖ ਤਰਜ਼ੀਹਾਂ ਹਨ। ਉਨ੍ਹਾਂ ਕਿਹਾ ਕਿ ਗਲੀਆਂ, ਨਾਲੀਆਂ ਤੇ ਟਾਇਲਾਂ ਲਗਾਉਣਾ ਹੀ ਵਿਕਾਸ ਨਹੀਂ ਸਗੋਂ ਲੋਕਾਂ ਦੇ ਹੋਰ ਬਹੁਤ ਸਾਰੇ ਮਸਲੇ ਹਨ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ।
ਕੈਬਨਿਟ ਮੰਤਰੀ ਬੀਬਾ ਮਾਨ ਨੇ ‘ਆਪ’ ਭਾਵੇਂ ਨਵੀਂ ਤੇ ਉਮਰ ਵਿੱਚ ਛੋਟੀ ਪਾਰਟੀ ਹੈ ਪਰ ਇਸ ਦਾ ਡਰ ਵੱਡਾ ਹੋ ਚੁੱਕਿਆ ਹੈ। ਇਸ ਲਈ ਹੀ ਭਾਰਤੀ ਜਨਤਾ ਪਾਰਟੀ ਵੋਟਾਂ ਦੀ ਥਾਂ ਈਡੀ ਨਾਲ ‘ਆਪ’ ਨੂੰ ਹਰਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿੱਚ ਲੋਕਤੰਤਰ ਲਈ ਵੱਡਾ ਖਤਰਾ ਬਣ ਚੁੱਕੀ ਹੈ ਜਿਸ ਨੂੰ ਨੱਥ ਪਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਸਫ਼ਲਤਾ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਦੌਰਾਨ ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ ਜਿਨ੍ਹਾਂ ਦੇ ਹੱਲ ਦਾ ਬੀਬਾ ਮਾਨ ਨੇ ਵਾਅਦਾ ਕੀਤਾ। ਇਸ ਮੌਕੇ ਮਾਰਕਿਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ, ਕੌਂਸਲਰ ਬਹਾਦਰ ਸਿੰਘ ਓਕੇ, ਨੰਦੀ ਪਾਲ ਬਾਂਸਲ, ਖੁਸ਼ਬੀਰ ਸਿੰਘ ਹੈਪੀ, ਡਾ. ਅਸ਼ਵਨੀ ਸ਼ਰਮਾ, ਪਰਦੀਪ ਰੂੜਾ, ਬਲਾਕ ਪ੍ਰਧਾਨ ਨਵਦੀਪ ਸਿੰਘ ਸੈਣੀ ਅਤੇ ਅੰਜਲੀ ਬੇਗੜਾ ਹਾਜ਼ਰ ਸਨ।

Advertisement

Advertisement
Advertisement