ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਆਈਪੀਜ਼ ਨਾਲ ਐਂਬੂਲੈਂਸਾਂ ਨਾ ਤਾਇਨਾਤ ਕਰਨ ਦੀ ਹਦਾਇਤ

08:45 AM Jul 16, 2023 IST

ਜਗਮੋਹਨ ਸਿੰਘ
ਰੂਪਨਗਰ, 15 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਮਨਿੀ ਸਕੱਤਰੇਤ ਰੂਪਨਗਰ ਵਿੱਚ ਸੀਨੀਅਰ ਅਧਿਕਾਰੀਆਂ, ਇੰਡੀਅਨ ਮੈਡੀਕਲ ਐਸੋਸੀਏਸ਼ਨ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨਾਲ ਹੜ੍ਹਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਲਈ ਫੌਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਉਦੇਸ਼ ਹਿੱਤ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਮੁੱਖ ਮੰਤਰੀ ਪੰਜਾਬ ਤੋਂ ਇਲਾਵਾ ਮੰਤਰੀ ਸਹਬਿਾਨ ਜਾਂ ਵੀਆਈਪੀਜ਼ ਨਾਲ ਐਂਬੂਲੈਂਸਾਂ ਦੀ ਤਾਇਨਾਤੀ ਨਾ ਕੀਤੀ ਜਾਵੇ।
ਸਿਹਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਲੋਕਾਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਰਕਾਰੀ ਤੇ ਗ਼ੈਰ ਸਰਕਾਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨਿਰੰਤਰ ਮੈਡੀਕਲ ਕੈਂਪ ਲਾ ਕੇ ਦਵਾਈਆਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਨਿ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਕਿਸ਼ਤੀਆਂ ਰਾਹੀਂ ਅਤੇ ਜਿਥੇ ਪਾਣੀ ਘੱਟ ਰਿਹਾ ਹੈ, ਉਥੇ ਐਂਬੂਲੈਂਸਾਂ ਰਾਹੀਂ ਲੋੜਵੰਦਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ 550 ਹਾਊਸ ਸਰਜਨਾਂ ਦੀ ਭਰਤੀ ਕੀਤੀ ਗਈ ਹੈ, ਜਨਿ੍ਹਾਂ ’ਚੋਂ 10 ਹਾਊਸ ਸਰਜਨ ਜ਼ਿਲ੍ਹਾ ਰੂਪਨਗਰ ਵਿੱਚ ਐਂਮਰਜੈਸੀ ਸੇਵਾਵਾਂ ਲਈ ਲਗਾਏ ਗਏ ਹਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਪ੍ਰਵਾਨਗੀ ਮਗਰੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 2 ਹਜ਼ਾਰ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਵੀ ਛੇਤੀ ਹੀ ਆਰੰਭ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਟੀਕ ਪ੍ਰਬੰਧ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

Advertisement

Advertisement
Tags :
ਐਂਬੂਲੈਂਸਾਂਹਦਾਇਤਤਾਇਨਾਤਵੀਆਈਪੀਜ਼
Advertisement