ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾਵਾਂ ਦਾ ਕੰਪਿਊਟਰੀਕਰਨ 31 ਦਸੰਬਰ ਤੱਕ ਨਿਬੇੜਨ ਦੀ ਹਦਾਇਤ

08:49 AM Oct 20, 2024 IST
ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਕਤੂਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਦੀ ਅਗਵਾਈ ਹੇਠ ਰਾਜ ਪੱਧਰੀ ਇੰਪਲੀਮੈਂਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐੱਸਐੱਲਆਈਐੱਮਸੀ) ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਵੀਕੇ ਸਿੰਘ ਨੇ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਅਤੇ ਇਹ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸੁਸਾਇਟੀਆਂ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿੱਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।
ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰਾਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਕਮੇਟੀ ਨੇ ਪੰਜਾਬ ਵਿੱਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਭਰ ਵਿੱਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ। ਇਸ ਮੌਕੇ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।

Advertisement

Advertisement