ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ
08:03 AM May 21, 2024 IST
Advertisement
ਸ਼ਾਹਬਾਦ ਮਾਰਕੰਡਾ:
Advertisement
ਡਿਪਟੀ ਕਮਸ਼ਿਨਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਾਂਤਨੂੰ ਸ਼ਰਮਾ ਨੇ ਲੋਕ ਸਭਾ ਚੋਣਾਂ ਦੌਰਾਨ ਸਾਰੇ ਉਮੀਦਵਾਰਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸੰਕਲਪ ਹੈ। ਚੋਣਾਂ ਦੌਰਾਨ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਵੀ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਚਾਰ ਦੌਰਾਨ ਜਾਤ, ਧਰਮ ਜਾਂ ਸਮਾਜ ਨੂੰ ਵੰਡਣ ਦੀ ਕੋਸ਼ਿਸ਼ ਨਾ ਕਰਨ। ਕੋਈ ਵੀ ਉਮੀਦਵਾਰ ਧਾਰਮਿਕ ਗਤੀਵਿਧੀਆਂਦਾ ਸਹਾਰਾ ਲੈ ਕੇ ਆਪਣਾ ਪ੍ਰਚਾਰ ਨਾ ਕਰੇ। ਵੋਟਰਾਂ ਨੂੰ ਲੁਭਾਉਣ ਲਈ ਚੋਣਾਂ ਦੌਰਾਨ ਤੋਹਫੇ, ਨਕਦੀ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾ ਕੀਤੀ ਜਾਵੇ। -ਪੱਤਰ ਪ੍ਰੇਰਕ
Advertisement