ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ

08:46 AM Oct 29, 2024 IST

ਪੱਤਰ ਪ੍ਰੇਰਕ
ਫਰੀਦਾਬਾਦ, 28 ਅਕਤੂਬਰ
ਡਿਪਟੀ ਕਮਿਸ਼ਨਰ ਵਿਕਰਮ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਾਬਾਦ ਨੇ ਫੈਸਲਾ ਕੀਤਾ ਕਿ ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ ਐੱਫਆਈਆਰ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ‘ਮੇਰੀ ਫ਼ਸਲ ਮੇਰਾ ਬਿਊਰਾ’ ਪੋਰਟਲ ਵਿੱਚ ਅਜਿਹੇ ਕਿਸਾਨਾਂ ਦੀ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਦੋ ਸੀਜ਼ਨਾਂ ਲਈ ਮੰਡੀ ਵਿੱਚ ਝੋਨਾ, ਕਣਕ ਅਤੇ ਹੋਰ ਸਾਰੀਆਂ ਫ਼ਸਲਾਂ ਵੇਚਣ ’ਤੇ ਪਾਬੰਦੀ ਰਹੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਮਹਿਕਮੇ ਵੱਲੋਂ ਪਰਾਲੀ ਨੂੰ ਸਾੜਨ ਦੀ ਬਜਾਏ ਕਿਸਾਨ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਮਿਲਾਉਣ ਲਈ ਮਸ਼ੀਨਾਂ ਦੀ ਵਰਤੋਂ ਕਰ ਸਕਦੇ ਹਨ।

Advertisement

Advertisement