For the best experience, open
https://m.punjabitribuneonline.com
on your mobile browser.
Advertisement

ਖਰਚਾ ਰਿਕਾਰਡ ਪੇਸ਼ ਨਾ ਕਰਨ ਵਾਲੇ 2 ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਦੀ ਹਦਾਇਤ

08:46 AM May 22, 2024 IST
ਖਰਚਾ ਰਿਕਾਰਡ ਪੇਸ਼ ਨਾ ਕਰਨ ਵਾਲੇ 2 ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਦੀ ਹਦਾਇਤ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਮਈ
ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਖਰਚਿਆਂ ਦੇ ਮਿਲਾਨ ਸਬੰਧੀ ਲੋਕ ਸਭਾ ਹਲਕਾ 12-ਸੰਗਰੂਰ ਦੇ ਉਮੀਦਵਾਰਾਂ ਤੇ ਉਨ੍ਹਾਂ ਵੱਲੋਂ ਅਧਿਕਾਰਤ ਚੋਣ ਏਜੰਟਾਂ ਦੀ ਪਹਿਲੀ ਖਰਚਾ ਮਿਲਾਨ ਮੀਟਿੰਗ ਦੌਰਾਨ 2 ਉਮੀਦਵਾਰਾਂ ਦੀ ਤਰਫੋਂ ਕੋਈ ਰਿਕਾਰਡ ਪੇਸ਼ ਨਾ ਕੀਤੇ ਜਾਣ ਦਾ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੇ ਗੰਭੀਰ ਨੋਟਿਸ ਲਿਆ ਹੈ। ਇਸ ਸਬੰਧੀ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਕਮੇਟੀ ਦੇ ਨੋਡਲ ਅਫ਼ਸਰ-ਕਮ-ਡੀ.ਸੀ.ਐਫ਼.ਏ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਸਬੰਧਤ ਦੋਵੇਂ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਇਨ੍ਹਾਂ ਉਮੀਦਵਾਰਾਂ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ।

Advertisement

Advertisement
Author Image

joginder kumar

View all posts

Advertisement
Advertisement
×