ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਗਰ ਕੌਂਸਲ ਦੀਆਂ ਜ਼ਮੀਨਾਂ ਤੋਂ ਕਬਜ਼ੇ ਹਟਾਉਣ ਦੀ ਹਦਾਇਤ

07:35 AM Aug 27, 2024 IST
ਬੁਢਲਾਡਾ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕਰਦੇ ਹੋਏ ਐੱਸਡੀਐੱਮ ਗਗਨਦੀਪ ਸਿੰਘ। -ਫੋਟੋ: ਮਾਨ

ਮਾਨਸਾ: ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਵੱਲੋਂ ਸਰਕਾਰੀ ਜਗ੍ਹਾ ਲਈ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਨਗਰ ਕੌਂਸਲ ਦੀ ਜਿੰਨੀ ਵੀ ਵਾਹੀਯੋਗ ਜ਼ਮੀਨ, ਜਾਇਦਾਦ, ਦੁਕਾਨਾਂ ਆਦਿ ਹਨ, ਇਨ੍ਹਾਂ ਜ਼ਮੀਨਾਂ ਉੱਪਰ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ ਅਤੇ ਕੌਂਸਲ ਜਾਇਦਾਦ ਆਪਣੇ ਕਬਜ਼ੇ ਵਿੱਚ ਕੀਤੀਆਂ ਜਾਣ। ਉਹ ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲੋਕਾਂ ਤੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਸ਼ਹਿਰ ਵਿੱਚ ਚੱਲ ਰਹੀਆਂ ਪਸ਼ੂ ਡੇਅਰੀਆਂ (ਨੌਹਰਿਆਂ) ਦੇ ਮਾਲਕ, ਹਰਾ ਚਾਰਾ ਵੇਚਣ ਵਾਲੇ ਟਾਲ ਦੇ ਮਾਲਕਾਂ ਤੋਂ ਇਲਾਵਾ ਨਗਰ ਸੁਧਾਰ ਸਭਾ ਦੇ ਮੈਬਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਪਸ਼ੂ ਡੇਅਰੀ ਮਾਲਕਾਂ ਨੂੰ ਹਦਾਇਤ ਕੀਤੀ ਕਿ ਆਪਣੀਆਂ ਡੇਅਰੀਆਂ ਦੇ ਅੰਦਰ 4 ਫੁੱਟ 6 ਫੁੱਟ ਦੇ 3 ਪਾਰਟ ਵਾਲੇ ਸੇਫਟੀ ਡੱਗ ਬਣਾਏ ਜਾਣ, ਜਿਸ ਰਾਹੀਂ ਮਲ ਮੂਤਰ ਗੋਬਰ ਟੈਂਕ ਦੇ ਵਿੱਚ ਹੀ ਰਹੇਗਾ ਅਤੇ ਇਸ ਦਾ ਪਾਣੀ ਬਾਹਰ ਨਾਲੀ ਜਾਂ ਸੀਵਰੇਜ ਵਿੱਚ ਪਾਇਆ ਜਾਵੇ। ਇਸ ਮੌਕੇ ਕਾਰਜਸਾਧਕ ਅਫਸਰ ਬਲਵਿੰਦਰ ਸਿੰਘ, ਸੁਖਪਾਲ ਸਿੰਘ ਬੈਂਸ, ਸੁਖਵਿੰਦਰ ਸਿੰਘ ਜੇ.ਈ ਸੀਵਰੇਜ ਬੋਰਡ ਅਤੇ ਕੌਂਸਲਰ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement