ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦੇ ਪਿੰਡਾਂ ’ਚ ਮਕਾਨਾਂ ਨੂੰ ਨੰਬਰ ਅਲਾਟ ਕਰਨ ਦੇ ਨਿਰਦੇਸ਼

06:53 AM Oct 22, 2024 IST

ਚੰਡੀਗੜ੍ਹ:

Advertisement

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸੂਬੇ ਪਿੰਡਾਂ ’ਚ ਸਾਰੇ ਮਕਾਨਾਂ ਨੂੰ ਨੰਬਰ ਅਲਾਟ ਕਰਨ ਲਈ ਯੋਜਨਾ ਤਿਆਰ ਕਰੇ। ਡਿਵੀਜ਼ਨ ਬੈਂਚ ਨੇ ਸਰਕਾਰ ਨੂੰ ਇਹ ਪ੍ਰਕਿਰਿਆ ਮੁਕੰਮਲ ਕਰਨ ਲਈ ਸਾਲ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਅਹਿਮ ਰਿਕਾਰਡ ਦੀ ਸੰਭਾਲ ਤੇ ਇਸ ਨੂੰ ਅੱਪਡੇਟ ਕਰਨ ਦੀ ਜ਼ਿੰਮੇਵਾਰੀ ਗ੍ਰਾਮ ਪੰਚਾਇਤ ਦੇ ਸਕੱਤਰ ਦੀ ਹੋਵੇਗੀ ਤਾਂ ਜੋ ਹਰ ਘਰ ਦਾ ਹਿਸਾਬ ਰੱਖਿਆ ਜਾਣਾ ਯਕੀਨੀ ਬਣਾਇਆ ਜਾਵੇ। ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਸੁਦੀਪਤੀ ਸ਼ਰਮਾ ਨੇ ਕਿਹਾ ਕਿ ਪਾਰਦਰਸ਼ੀ ਚੋਣ ਢਾਂਚੇ ਨੂੰ ਸੁਵਿਧਾਜਨਕ ਬਣਾਉਣ, ਅਸਰਦਾਰ ਸ਼ਾਸਨ ਤੇ ਸੇਵਾਵਾਂ ਦੀ ਵੰਡ ਯਕੀਨੀ ਬਣਾਉਣ ਲਈ ਘਰਾਂ ਦੇ ਸਟੀਕ ਨੰਬਰ ਜ਼ਰੂਰੀ ਹਨ। -ਟਨਸ

Advertisement
Advertisement