ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ ਕਰਨ ਦੇ ਨਿਰਦੇਸ਼

07:43 AM Dec 09, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਦਸੰਬਰ
ਪੰਜਾਬ ਦੀ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਜੈ ਪ੍ਰਕਾਸ਼ ਵਾਸੀ ਰੇਲਵੇ ਬਸਤੀ, ਗੁਰੂ ਹਰਸਹਾਏ, ਫਿਰੋਜ਼ਪੁਰ ਵੱਲੋਂ ਬਣਵਾਇਆ ਗਿਆ ਅਨੁਸੂਚਿਤ ਜਾਤੀ ਸਰਟੀਫਿਕੇਟ ਸੂਬਾ ਪੱਧਰ ’ਤੇ ਗਠਿਤ ਸਕਰੂਟਨੀ ਕਮੇਟੀ ਵੱਲੋਂ ਜਾਅਲੀ ਐਲਾਨਿਆ ਜਾਣ ਕਰ ਕੇ ਇਸ ਨੂੰ ਰੱਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚਰਨਦਾਸ ਪੁੱਤਰ ਬਖਸ਼ੀ ਰਾਮ ਵਾਸੀ ਪਿੰਡ ਜੀਵਾਂ, ਤਹਿਸੀਲ ਗੁਰੂ ਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦਿੱਤੀ ਸੀ ਕਿ ਰਾਜ ਕੁਮਾਰ ਉਰਫ਼ ਰਾਜੂ ਵੱਲੋਂ ਅਨੁਸੂਚਿਤ ਜਾਤੀ ਦਾ ਜਾਅਲੀ ਸਰਟੀਫਿਕੇਟ ਬਣਵਾਇਆ ਗਿਆ ਹੈ, ਜਿਸ ਆਧਾਰ ’ਤੇ ਉਸ ਵੱਲੋਂ ਅਨੁਸੂਚਿਤ ਜਾਤੀ ਨੂੰ ਮਿਲਣ ਵਾਲੇ ਲਾਭ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਨ੍ਹਾਂ ਤੱਥਾਂ ਦੀ ਪੁਸ਼ਟੀ ਤੋਂ ਬਾਅਦ ਕਾਰਵਾਈ ਕੀਤੀ ਗਈ।

Advertisement

Advertisement