ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਭਲਾਈ ਸਕੀਮਾਂ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਹਦਾਇਤ

07:56 AM Nov 12, 2023 IST

ਪੱਤਰ ਪ੍ਰੇਰਕ
ਰਤੀਆ, 11 ਨਵੰਬਰ
ਸਰਕਾਰ ਦੀ ਅੰਤੋਦਿਆ ਪਰਿਵਾਰ ਵਿਕਾਸ ਯੋਜਨਾ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਵਿੱਚ ਅੰਤੋਦਿਆ ਮੇਲਾ ਲਗਾਇਆ ਗਿਆ। ਮੇਲੇ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਬ੍ਰਹਮਜੀਤ ਸਿੰਘ ਰਾਂਗੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਮੇਲੇ ਵਿੱਚ ਹਾਜ਼ਰ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਵਿਅਕਤੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇ ਅਤੇ ਕਰਜ਼ਾ ਤੁਰੰਤ ਮਨਜ਼ੂਰ ਕਰਕੇ ਉਨ੍ਹਾਂ ਨੂੰ ਰਾਸ਼ੀ ਦਿੱਤੀ ਜਾਵੇ, ਸਰਕਾਰੀ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਏਡੀਸੀ ਡਾ. ਰਾਂਗੀ ਨੇ ਦੱਸਿਆ ਕਿ ਮੇਲੇ ਵਿੱਚ ਸਿਰਫ਼ ਉਨ੍ਹਾਂ ਲਾਭਪਾਤਰੀਆਂ ਨੂੰ ਹੀ ਬੁਲਾਇਆ ਗਿਆ ਹੈ ਜਿਨ੍ਹਾਂ ਨੇ ਪਿਛਲੇ ਮੇਲੇ ਵਿੱਚ ਕਿਸੇ ਵੀ ਸਕੀਮ ਦਾ ਲਾਭ ਨਹੀਂ ਲਿਆ ਸੀ। ਮੇਲਿਆਂ ਰਾਹੀਂ ਲੋੜਵੰਦ ਯੋਗ ਵਿਅਕਤੀਆਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਸਵੈ-ਰੁਜ਼ਗਾਰ ਲਈ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

Advertisement

Advertisement