For the best experience, open
https://m.punjabitribuneonline.com
on your mobile browser.
Advertisement

ਡੀਪਫੇਕ ਪੈਨਲ ਲਈ ਮੈਂਬਰ ਨਾਮਜ਼ਦ ਕਰਨ ਦਾ ਨਿਰਦੇਸ਼

09:05 AM Nov 24, 2024 IST
ਡੀਪਫੇਕ ਪੈਨਲ ਲਈ ਮੈਂਬਰ ਨਾਮਜ਼ਦ ਕਰਨ ਦਾ ਨਿਰਦੇਸ਼
Advertisement

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਡੀਪਫੇਕ ਦੇ ਮੁੱਦੇ ਦੀ ਜਾਂਚ ਲਈ ਗਠਿਤ ਕਮੇਟੀ ਵਾਸਤੇ ਮੈਂਬਰ ਨਾਮਜ਼ਦ ਕਰਨ ਦਾ ਨਿਰਦੇਸ਼ ਦਿੱਤਾ ਹੈ। ਹਾਈ ਕੋਰਟ ਦਾ ਇਹ ਨਿਰਦੇਸ਼ ਅਜਿਹੇ ਸਮੇਂ ਆਇਆ, ਜਦੋਂ ਉਸ ਨੂੰ ਕੇਂਦਰੀ ਇਲੈਕਟ੍ਰੋਨਿਕਸ ਤੇ ਸੂਚਨਾ ਤਕਨੀਕੀ ਮੰਤਰਾਲੇ ਵੱਲੋਂ ਦੱਸਿਆ ਗਿਆ ਕਿ ਡੀਪਫੇਕ ਮਾਮਲਿਆਂ ’ਤੇ 20 ਨਵੰਬਰ ਨੂੰ ਇੱਕ ਕਮੇਟੀ ਬਣਾਈ ਗਈ ਹੈ। ਕੇਂਦਰ ਨੇ ਕਿਹਾ ਕਿ ਉਹ ਡੀਪਫੇਕ ਤਕਨੀਕ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਸਰਗਰਮੀ ਨਾਲ ਕਦਮ ਚੁੱਕ ਰਿਹਾ ਹੈ। ਚੀਫ ਜਸਟਿਸ ਮਨਮੋਹਨ ਅਤੇ ਜਸਟਿਸ ਤੁਸ਼ਾਰ ਰਾਓ ਗੇਡੇਲਾ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਮੈਂਬਰ ਨਾਮਜ਼ਦ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਕਮੇਟੀ ਨੂੰ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਸਹਾਇਕ ਪਲੇਟਫਾਰਮਾਂ, ਦੂਰਸੰਚਾਰ ਕੰਪਨੀਆਂ ਤੇ ਪੀੜਤਾਂ ਤੋਂ ਸੁਝਾਅ ਲੈਣ ਲਈ ਵੀ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 24 ਮਾਰਚ ਨੂੰ ਹੋਵੇਗੀ। -ਪੀਟੀਆਈ

Advertisement

Advertisement
Advertisement
Author Image

Advertisement