For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਦਾਇਤਾਂ

10:20 AM Nov 22, 2024 IST
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਦਾਇਤਾਂ
ਪੈਨਸ਼ਨਰਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਅਧਿਕਾਰੀ। -ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 21 ਨਵੰਬਰ
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਥੇ ਮੁੱਖ ਮੰਤਰੀ ਫੀਲਡ ਅਫ਼ਸਰ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਾਈ ਗਈ। ਇਸ ਮੌਕੇ ਆਡੀਟਰ ਜਨਰਲ ਦਫ਼ਤਰ ਤੋਂ ਟੀਮ ਮੈਂਬਰ ਡਿਪਟੀ ਅਕਾਊਂਟੈਂਟ ਜਨਰਲ ਮਨੀਸ਼ਾ ਤੂਰ, ਤੇ ਏਏਜੀ ਨਿਸ਼ਾਂਤ ਪਰਾਸ਼ਰ, ਏਏਜੀ ਨਾਵੇਦ ਭੱਟ, ਆਸ਼ੂਤੋਸ਼ ਕੁਮਾਰ ਗੁਪਤਾ, ਅਜੈ ਕੁਮਾਰ, ਓਮ ਪ੍ਰਕਾਸ਼, ਸ਼ਿਵ ਸਿੰਘ, ਸੁਨੀਤਾ ਸ਼ਰਮਾ ਸਮੇਤ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅਤੇ ਬੈਂਕਾਂ ਸਮੇਤ ਹੋਰ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਿੱਸਾ ਲਿਆ। ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਦਿਆਂ ਨਵਦੀਪ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰ ਹੈ ਅਤੇ ਇਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਕਿਸੇ ਵੀ ਪੈਨਸ਼ਨਰ ਨੂੰ ਕੋਈ ਵੀ ਸ਼ਿਕਾਇਤ ਦਾ ਮੌਕਾ ਨਾ ਦਿੱਤਾ ਜਾਵੇ। ਇਸ ਮੌਕੇ ਨਵਦੀਪ ਸਿੰਘ ਨੇ ਬਹੁਤੇ ਪੈਨਸ਼ਨਰਾਂ ਦੀਆਂ ਦਿੱਕਤਾਂ ਦਾ ਤੁਰੰਤ ਨਿਪਟਾਰਾ ਕਰਵਾਇਆ।

Advertisement

Advertisement
Advertisement
Author Image

sukhwinder singh

View all posts

Advertisement