For the best experience, open
https://m.punjabitribuneonline.com
on your mobile browser.
Advertisement

ਜਨਤਕ ਥਾਵਾਂ ਤੋਂ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼

10:32 AM Mar 18, 2024 IST
ਜਨਤਕ ਥਾਵਾਂ ਤੋਂ ਪ੍ਰਚਾਰ ਸਮੱਗਰੀ ਹਟਾਉਣ ਦੇ ਨਿਰਦੇਸ਼
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਮਾਰਚ
ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਵਿਚ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਇਸ ਲਈ ਅਧਿਕਾਰੀਆਂ ਨੂੰ ਸਭ ਤੋਂ ਪਹਿਲਾਂ 24 ਘੰਟਿਆਂ ਅੰਦਰ ਆਪਣੇ ਖੇਤਰਾਂ ਤੋਂ ਸਿਆਸੀ ਪਾਰਟੀਆਂ ਤੇ ਸਰਕਾਰ ਨਾਲ ਸਬੰਧਿਤ ਪ੍ਰਾਪਤੀਆਂ ਦੀ ਪ੍ਰਚਾਰ ਸਮੱਗਰੀ ਨੂੰ ਹਟਾਇਆ ਜਾਣਾ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਪੇਂਡੂੰ ਖੇਤਰਾਂ ਵਿਚ ਬੀਡੀਪੀਓ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਤੇ ਨਗਰ ਨਿਗਮ ਸੱਕਤਰ ਦੀ ਨਿਗਰਾਨੀ ਹੇਠ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਅਣਗਿਹਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਕੱਲ੍ਹ ਦੇਰ ਸ਼ਾਮ ਮਿਨੀ ਸਕੱਤਰੇਤ ਵਿੱਚ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਮੀਟਿੰਗਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਨੂੰ ਮਨਜ਼ੂਰੀ ਲੈਣੀ ਪਵੇਗੀ। ਲੋਕ ਸਭਾ ਚੋਣਾਂ ਨਾਲ ਸਬੰਧਿਤ ਕੋਈ ਵੀ ਸ਼ਿਕਾਇਤ ਟੋਲ ਫਰੀ ਨੰਬਰ 1950 ’ਤੇ ਦਰਜ ਕਰਵਾਈ ਜਾ ਸਕਦੀ ਹੈ। ਸਰਕਾਰੀ ਤੇ ਵਿਦਿਅਕ ਅਦਾਰਿਆਂ ਵਿਚ ਸਿਆਸੀ ਪਾਰਟੀਆਂ ਮੀਟਿੰਗਾਂ ਨਹੀਂ ਕਰ ਸਕਣਗੀਆਂ। ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਬਹ ਚੋਣ ਆਦਰਸ਼ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ। ਕਿਸੇ ਵੀ ਤਰ੍ਹਾਂ ਦੀ ਸਰਕਾਰੀ ਜਾਂ ਗੈਰ-ਸਰਕਾਰੀ ਜਾਇਦਾਦ ’ਤੇ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਹੋਣੀ ਚਾਹੀਦੀ। ਜੇ ਕੋਈ ਸਿਆਸੀ ਪਾਰਟੀ ਅਜਿਹਾ ਕਰਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਅਧਿਕਾਰੀ ਤੇ ਸਿਆਸੀ ਆਗੂ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×