ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਸਖਤ ਕਾਰਵਾਈ ਦੀ ਹਦਾਇਤ
11:20 AM Oct 28, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 27 ਅਕਤੂਬਰ
ਐੱਸਐੱਸਪੀ ਅਭਿਮੰਨਿਊ ਰਾਣਾ ਨੇ ਅੱਜ ਥਾਣਾ ਝਬਾਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਸਮੂਹ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਗੈਰ-ਸਮਾਜੀ ਅਨਸਰਾਂ ਨਾਲ ਸਖਤੀ ਨਜਿੱਠਣ ਅਤੇ ਅਮਨ ਕਾਨੂੰਨ ਬਰਕਰਾਰ ਰੱਖਣ ਲਈ ਨਿਆਂ ਪਸੰਦ ਸ਼ਹਿਰੀਆਂ ਨਾਲ ਸੰਪਰਕ ਬਣਾਈ ਰੱਖਣ ਦੀ ਪ੍ਰੇਰਨਾ ਦਿੱਤੀ| ਰਾਣਾ ਨੇ ਲੰਘੇ ਦਿਨ ਹੀ ਐੱਸਐੱਸਪੀ ਵਜੋਂ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ ਹੈ| ਉਨ੍ਹਾਂ ਨੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਕੋਈ ਵੀ ਕੁਤਾਹੀ ਨਾ ਵਰਤਣ ਦੀ ਤਾਕੀਦ। ਐੱਸਐੱਸਪੀ ਨੇ ਮੁਲਾਜ਼ਮਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਸੇ ਕਿਸਮ ਦਾ ਲਿਹਾਜ਼ ਨਾ ਕੀਤਾ ਜਾਵੇ| ਉਨ੍ਹਾਂ ਨੇ ਮੁਲਾਜ਼ਮਾਂ ਨੂੰ ਪੁਲੀਸ ਤੱਕ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲੇ ਲੋਕਾਂ ਨੂੰ ਨਿਆਂ ਦੇਣ ਦੇ ਵੀ ਨਿਰਦੇਸ਼ ਦਿੱਤੇ|
Advertisement
Advertisement
Advertisement