ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਅਮਲੇ ਨੂੰ ਲੋਕ ਸੇਵਕ ਬਣ ਕੇ ਕੰਮ ਕਰਨ ਦੀਆਂ ਹਦਾਇਤਾਂ

09:54 AM Aug 20, 2024 IST
ਅਮਲੇ ਨਾਲ ਪਲੇਠੀ ਮੀਟਿੰਗ ਕਰਦੇ ਹੋਏ ਡੀਸੀ ਵਿਸ਼ੇਸ਼ ਸਾਰੰਗਲ।

ਨਿੱਜੀ ਪੱਤਰ ਪ੍ਰੇਰਕ
ਮੋਗਾ, 19 ਅਗਸਤ
ਇੱਥੇ ਨਵੇਂ ਡਿਪਟੀ ਕਮਿਸ਼ਨਰ ਨੇ ਅਹੁਦਾ ਸੰਭਾਲਦੇ ਹੀ ਆਪਣੇ ਅਮਲੇ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਲੋਕ ਸੇਵਕ ਬਣ ਕੇ ਕੰਮ ਕਰਨ ਲਈ ਹਦਾਇਤਾਂ ਦਿੱਤੀਆਂ। ਡੀਸੀ ਦਫ਼ਤਰ ਵਿੱਚ ਜੇ ਆਮ ਲੋਕਾਂ ਨਾਲ ਚੰਗਾ ਵਿਵਹਾਰ ਹੁੰਦਾ ਹੈ ਤਾਂ ਉਸ ਦਾ ਪ੍ਰਭਾਵ ਹੋਰ ਹੇਠਲੇ ਦਫ਼ਤਰਾਂ ਉੱਪਰ ਵੀ ਜਾਂਦਾ ਹੈ।
ਇਸ ਮੌਕੇ ਡੀਸੀ ਵਿਸ਼ੇਸ਼ ਸਾਰੰਗਲ ਨੇ ਆਖਿਆ ਕਿ ਸਰਕਾਰੀ ਮੁਲਾਜ਼ਮ ਲੋਕ ਸੇਵਕ ਬਣ ਕੇ ਕੰਮ ਕਰਨ ਅਤੇ ਦਫ਼ਤਰਾਂ ਵਿੱਚ ਆਉਣ ਵਾਲੇ ਹਰ ਦੁਖਿਆਰੇ ਦੀ ਫ਼ਰਿਆਦ ਸੁਣ ਕੇ ਉਸ ਨੂੰ ਨਿਯਮਾਂ ਅਨੁਸਾਰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਮ ਲੋਕਾਂ ਦੀਆਂ ਲੋੜਾਂ ਨੂੰ ਤੁਰੰਤ ਹੱਲ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਬਰਾਂਚ ਮੁਖੀਆਂ ਨੂੰ ਕਿਹਾ ਕਿ ਲੋਕਾਂ ਦੀ ਗੱਲ ਸੁਣੋ ਅਤੇ ਬਿਨ੍ਹਾਂ ਕਿਸੇ ਦੇਰੀ ਉਸ ਦੀ ਕਾਨੂੰਨੀ ਦਾਇਰੇ ਵਿੱਚ ਮਦਦ ਕਰੋ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਮ ਲੋਕਾਂ ਦੀਆਂ ਲੋੜਾਂ ਨੂੰ ਤੁਰੰਤ ਹੱਲ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਰਿਆਂ ਨੂੰ ਖਿੜੇ ਮੱਥੇ ਮਿਲਣਾ ਚਾਹੀਦਾ ਹੈ। ਜੇ ਕਿਸੇ ਦਾ ਕੰਮ ਨਹੀਂ ਵੀ ਹੋਣ ਵਾਲਾ ਤਾਂ ਉਸ ਨੂੰ ਸਹੀ ਤਰੀਕੇ ਨਾਲ ਸਮਝਾ ਦੇਣਾ ਚਾਹੀਦਾ ਹੈ। ਕੰਮਾਂ ਨੂੰ ਲੇਟ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਆਦਿ ਦੀ ਲੋੜ ਹੈ ਤਾਂ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਦੇ ਅਚਾਰ ਅਤੇ ਵਿਹਾਰ ਵਿੱਚ ਅਨੁਸ਼ਾਸਨ ਅਤੇ ਸਮਾਂ ਬੱਧਤਾ ਬਹੁਤ ਜ਼ਰੂਰੀ ਹੈ। ਅਣਗਿਹਲੀ ਕਰਨ ਵਾਲੇ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।
ਇਸ ਮੌਕੇ ਏਡੀਸੀ ਜਗਵਿੰਦਰਜੀਤ ਸਿੰਘ ਗਰੇਵਾਲ, ਸੁਪਰਡੈਂਟ ਰਾਜਵਿੰਦਰ ਕੌਰ, ਸੁਪਰਡੈਂਟ ਗੁਰਮੇਲ ਸਿੰਘ, ਸੁਪਰਡੈਂਟ ਹਰਮੀਤ ਸਿੰਘ ਗਿੱਲ, ਗੁਰਜੀਤ ਸਿੰਘ ਲੋਪੋ, ਕੁਲਦੀਪ ਸਿੰਘ ਘਾਲੀ ਤੇ ਹੋਰ ਅਮਲਾ ਮੌਜੂਦ ਸੀ।

Advertisement

Advertisement