ਪੱਲੇਦਾਰਾਂ ਨੂੰ ਸਿੱਧੀ ਅਦਾਇਗੀ ਕਰਨ ਲਈ ਹਦਾਇਤਾਂ ਜਾਰੀ
10:30 AM Aug 31, 2024 IST
ਪੱਤਰ ਪ੍ਰੇਰਕ
ਪਟਿਆਲਾ, 30 ਅਗਸਤ
ਪੱਲੇਦਾਰ ਮਜ਼ਦੂਰ ਯੂਨੀਅਨਾਂ ਦੀ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਫੂਡ ਸਪਲਾਈ ਦੇ ਉੱਚ ਅਧਿਕਾਰੀਆਂ ਨਾਲ ਪੱਲੇਦਾਰ ਯੂਨੀਅਨ ਦੇ ਨੁਮਾਇੰਦਿਆਂ ਦੀ ਸਕੱਤਰੇਤ ਚੰਡੀਗੜ੍ਹ ਵਿੱਚ ਹੋਈ, ਜਿਸ ਵਿੱਚ ਪੱਲੇਦਾਰ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਹੋਈ। ਇੱਥੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਲੇਬਰ ਸੰਗਠਨ ਦੇ ਚੇਅਰਮੈਨ ਪੰਜਾਬ ਮੋਹਨ ਸਿੰਘ ਮੰਜੋਲੀ ਨੇ ਦੱਸਿਆ ਕਿ ਵਿੱਤ ਮੰਤਰੀ ਅਤੇ ਫੂਡ ਸਪਲਾਈ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਹਨ ਪੱਲੇਦਾਰ ਮਜ਼ਦੂਰਾਂ ਨੂੰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧਾ ਕੰਮ ਦੇ ਦਿੱਤਾ ਜਾਵੇ। ਇਹ ਹਦਾਇਤਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਫੂਡ ਸਪਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਰ ਦਿੱਤੀਆਂ ਹਨ, ਇਸ ਕੰਮ ਨੂੰ ਜਲਦੀ ਕਰਕੇ ਪੱਲੇਦਾਰ ਮਜ਼ਦੂਰਾਂ ਨੂੰ ਸਿੱਧਾ ਅਦਾਇਗੀ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਜਾਵੇ।
Advertisement
Advertisement