ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਰਕਰਾਂ ਨੂੰ ‘ਨਮੋ’ ਐਪ ਰਾਹੀਂ ਮੈਂਬਰਸ਼ਿਪ ਫਾਰਮ ਭਰਵਾਉਣ ਦੀ ਹਦਾਇਤ

10:48 AM Aug 24, 2024 IST
ਸੂਬਾ ਮੀਤ ਪ੍ਰਧਾਨ ਦਾ ਸਵਾਗਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 22 ਅਗਸਤ
ਇੱਥੇ ਅੱਜ ਰੂਪਨਗਰ ਜ਼ਿਲ੍ਹੇ ’ਚ ਭਾਰਤੀ ਜਨਤਾ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਦੇਖਰੇਖ ਹੇਠ ਹੋਈ ਇਸ ਮੀਟਿੰਗ ’ਚ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਮਿੱਤਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਉਨ੍ਹਾਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਪ੍ਰਤੀ ਲੋਕਾਂ ਦਾ ਰੁਝਾਨ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਸਾਰੇ ਭਾਰਤ ਦੇ ਲੋਕ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਲਈ ਕਾਹਲੇ ਹਨ। ਮੀ‌ਟਿੰਗ ਦੌਰਾਨ ਅਜੇਵੀਰ ਲਾਲਪੁਰਾ ਨੇ ਪਾਰਟੀ ਵਰਕਰਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਪਾਰਟੀ ਦੇ ਪਹਿਲੀ ਸਤੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਤੋਂ ਪੂਰੇ ਜੋਸ਼ ਨਾਲ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ‘ਨਮੋ’ ਐਪ ਰਾਹੀਂ ਜਾਂ ਪਾਰਟੀ ਦੀ ਵੈੱਬਸਾਈਟ ਰਾਹੀਂ ਮੈਂਬਰਸ਼ਿਪ ਫਾਰਮ ਭਰਵਾਏ ਜਾਣ ਤੇ ਜੇਕਰ ਕਿਸੇ ਕੋਲ ਸਮਾਰਟ ਫੋਨ ਨਹੀਂ ਤਾਂ ਪਾਰਟੀ ਦਫਤਰ ਤੋਂ ਸਾਧਾਰਨ ਫਾਰਮ ਪ੍ਰਾਪਤ ਕਰ ਕੇ ਆਫਲਾਈਨ ਫਾਰਮ ਹਾਸਲ ਕਰਨ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਚੇਤਨ ਮੋਹਨ ਜੋਸ਼ੀ ਆਦਿ ਹਾਜ਼ਰ ਸਨ।

Advertisement

Advertisement