ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਨਿਰਦੇਸ਼
01:56 PM Jul 08, 2024 IST
ਵੈੱਬ ਡੈਸਕ, ਪੰਜਾਬੀ ਟ੍ਰਿਬਿਊਨ
ਚੰਡੀਗੜ੍ਹ, 8 ਜੁਲਾਈ
Advertisement
ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।
ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।
Advertisement
Advertisement