For the best experience, open
https://m.punjabitribuneonline.com
on your mobile browser.
Advertisement

ਇੰਤਕਾਲ, ਵੰਡ ਤੇ ਨਿਸ਼ਾਨਦੇਹੀ ਦੇ ਮਾਮਲੇ ਬਿਨਾਂ ਦੇਰੀ ਨੇਪਰੇ ਚੜ੍ਹਾਉਣ ਦੇ ਨਿਰਦੇਸ਼

07:10 AM Nov 21, 2024 IST
ਇੰਤਕਾਲ  ਵੰਡ ਤੇ ਨਿਸ਼ਾਨਦੇਹੀ ਦੇ ਮਾਮਲੇ ਬਿਨਾਂ ਦੇਰੀ ਨੇਪਰੇ ਚੜ੍ਹਾਉਣ ਦੇ ਨਿਰਦੇਸ਼
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਨਵੰਬਰ
ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਅਤੇ ਵਿਭਾਗਾਂ ਵਿਚ ਬੇਲੋੜੀ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ ‘ਤੇ ਬੰਦ ਕਰਨ ਲਈ ਅਧਿਕਾਰੀਆਂ ਨੂੰ ਸਰਗਰਮ ਯੋਗਦਾਨ ਪਾਉਣ ਦੀ ਲੋੜ ਹੈ। ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਆਉਂਦੇ ਲੋਕਾਂ ਦੀ ਸੁਵਿਧਾ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਉਚਿਤ ਬੈਠਣ ਵਿਵਸਥਾ, ਸਫ਼ਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸਡੀਐਮਜ਼ ਵਿਭਾਗੀ ਪੜਤਾਲਾਂ ਦੇ ਬਕਾਇਆ ਕੇਸਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ। ਉਨ੍ਹਾਂ ਮੀਟਿੰਗ ਦੌਰਾਨ ਇੰਤਕਾਲ ਦੇ ਬਕਾਇਆ ਮਾਮਲਿਆਂ, ਕੋਰਟ ਕੇਸਾਂ, ਸਲਾਨਾ ਸਟੈਂਪ ਡਿਊਟੀ ਆਦਿ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵੱਧ ਤੋਂ ਵੱਧ ਰਿਕਵਰੀ ਕੇਸਾਂ ਨੂੰ ਖ਼ਤਮ ਕਰਨ ਦੀ ਹਦਾਇਤ ਵੀ ਕੀਤੀ। ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਇਨ੍ਹਾਂ ਸਾਰੇ ਕੇਸਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਇੱਕ ਮੁਹਿੰਮ ਵਜੋਂ ਕੰਮ ਕੀਤਾ ਜਾਵੇ। ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਮੇਂ ਸਿਰ ਪੂਰੇ ਕਰਨ ਦੇ ਆਦੇਸ਼ ਦਿੱਤੇ।

Advertisement

Advertisement
Advertisement
Author Image

Advertisement