ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

06:48 AM Jul 30, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਬਲਕਾਰ ਸਿੰਘ।-ਫੋਟੋ: ਸਰਬਜੀਤ ਿਸੰਘ

ਜਲੰਧਰ (ਹਤਿੰਦਰ ਮਹਿਤਾ): ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਪੇਂਡੂ ਵਿਕਾਸ ਪ੍ਰਾਜੈਕਟਾਂ, ਖਾਸ ਕਰਕੇ 15ਵੇਂ ਵਿੱਤ ਕਮਿਸ਼ਨ, ਮਗਨਰੇਗਾ ਤਹਿਤ ਫੰਡਾਂ ਦੀ ਵਰਤੋਂ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿੱਚੋਂ ਜਾਰੀ ਗਰਾਂਟਾਂ ਦੀ ਵਰਤੋਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਥਾਪਰ ਮਾਡਲ ਦੀ ਤਰਜ ’ਤੇ ਪਿੰਡਾਂ ਵਿੱਚ ਛੱਪੜਾਂ ਦੇ ਨਵੀਨੀਕਰਨ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਤਹਿਤ ਛੱਪੜਾਂ ਦੇ ਪਾਣੀ ਨੂੰ ਖੇਤੀਬਾੜੀ ਲਈ ਵਰਤਿਆ ਜਾਵੇਗਾ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ ਸਗੋਂ ਪਿੰਡਾਂ ਨੂੰ ਸਾਫ ਸੁਥਰਾ ਰੱਖਣ ਵਿੱਚ ਵੀ ਮਦਦ ਮਿਲੇਗੀ । ਉਨ੍ਹਾਂ ਵੱਲੋਂ ਪਿੰਡਾਂ ਵਿੱਚ ਨਵੇਂ ਕਮਿਊਨਟੀ ਹਾਲਾਂ ਨੂੰ ਉਸਾਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ । ਉਨ੍ਹਾਂ ਵਿਕਾਸ ਪ੍ਰਾਜੈਕਟਾਂ ਲਈ ਨਵੀਆਂ ਤਜਵੀਜ਼ਾਂ ਭੇਜਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ-ਆਪਣੇ ਹਲਕੇ ਨਾਲ ਸਬੰਧਤ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਨਵੀਆਂ ਤਜਵੀਜ਼ਾਂ ਸੌਂਪਣ ਲਈ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ ) ਲਖਵਿੰਦਰ ਸਿੰਘ ਰੰਧਾਵਾ ਹਾਜ਼ਰ ਸਨ।

Advertisement

Advertisement
Advertisement