For the best experience, open
https://m.punjabitribuneonline.com
on your mobile browser.
Advertisement

ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ

07:00 AM Apr 24, 2024 IST
ਕਣਕ ਦੀ ਖਰੀਦ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ
Advertisement

ਪੱਤਰ ਪ੍ਰੇਰਕ
ਰਤੀਆ, 23 ਅਪਰੈਲ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਆਪਣੇ ਦਫ਼ਤਰ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਨਾਜ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਫਸਲ ਦੀ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਣਕ ਦੀ ਢੋਆ-ਢੁਆਈ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਜਲਦੀ ਤੋਂ ਜਲਦੀ ਕਰਨ ਦੇ ਨਿਰਦੇਸ਼ ਦਿੱਤੇ। ਐੱਸਡੀਐੱਮ ਜਗਦੀਸ਼ ਚੰਦਰ ਨੇ ਮੀਟਿੰਗ ਕਰ ਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਐੱਸਡੀਐੱਮ ਨੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਵੱਧ ਤੋਂ ਵੱਧ ਲੇਬਰ ਅਤੇ ਟਰਾਂਸਪੋਰਟ ਦਾ ਪ੍ਰਬੰਧ ਕਰਨ ਲਈ ਕਿਹਾ ਅਤੇ ਜੇਕਰ ਸੰਭਵ ਹੋਵੇ ਤਾਂ ਰਾਤ ਸਮੇਂ ਵੀ ਲਿਫਟਿੰਗ ਦਾ ਕੰਮ ਜਾਰੀ ਰੱਖਿਆ ਜਾਵੇ ਤਾਂ ਜੋ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਕਰੀਬ 50 ਫੀਸਦੀ ਲਿਫਟਿੰਗ ਦਾ ਕੰਮ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਮਾਰਕੀਟ ਕਮੇਟੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਕਣਕ ਦੀ ਆਮਦ ਨੂੰ ਲੈ ਕੇ ਲਿਫਟਿੰਗ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਅਤੇ ਲਿਫਟਿੰਗ ਦੇ ਕੰਮ ਵਿੱਚ ਲੱਗੇ ਟਰੱਕਾਂ ਦੀ ਗਿਣਤੀ ਅਤੇ ਗਿਣਤੀ ਦੀ ਚੈਕਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮੰਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਸਬੰਧਤ ਅਧਿਕਾਰੀ ਤੁਰੰਤ ਹੱਲ ਕਰਨ। ਇਸ ਮੌਕੇ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਆਈਐੱਫਐੱਸਸੀ ਚੰਦਰ ਮੋਹਨ, ਹੈਫੇਡ ਦੀ ਮੈਨੇਜਰ ਅਨੀਤਾ ਰਾਠੀ, ਮਾਰਕੀਟ ਕਮੇਟੀ ਦੇ ਸਕੱਤਰ ਨਰਿੰਦਰ ਕੁੰਡੂ ਆਦਿ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×