ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਚੂਨ ਵਿਕਰੇਤਾਵਾਂ ਨੂੰ ਦਾਲਾਂ ਦੀਆਂ ਕੀਮਤਾਂ ਘਟਾਉਣ ਦੇ ਨਿਰਦੇਸ਼

07:17 AM Jul 17, 2024 IST
ਆਈਸੀਏਆਰ ਦੇ ਸਥਾਪਨਾ ਦਿਵਸ ਮੌਕੇ ਪ੍ਰਦਰਸ਼ਨੀ ਦਾ ਜਾਇਜ਼ਾ ਲੈਂਦੇ ਹੋਏ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। -ਫੋਟੋ: ਪੀਟੀਆਈ

ਨਵੀਂ ਦਿੱਲੀ, 16 ਜੁਲਾਈ
ਸਰਕਾਰ ਨੇ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਮੁੱਖ ਥੋਕ ਬਾਜ਼ਾਰਾਂ ਵਿੱਚ ਲਗਪਗ ਚਾਰ ਫੀਸਦੀ ਗਿਰਾਵਟ ਦੇ ਅਨੁਪਾਤ ਦੇ ਬਾਵਜੂਦ ਹਰਹਰ, ਉੜਦ ਅਤੇ ਛੋਲਿਆਂ ਦੀਆਂ ਦਾਲਾਂ ਦੀਆਂ ਪ੍ਰਚੂਨ ਕੀਮਤਾਂ ਘੱਟ ਨਹੀਂ ਹੋਈਆਂ। ਸਰਕਾਰ ਨੇ ਪਰਚੂਨ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਖਪਤਕਾਰਾਂ ਨੂੰ ਰਾਹਤ ਦੇਣ ਲਈ ਢੁਕਵੇਂ ਲਾਭ ਤਹਿਤ ਦਾਲਾਂ ਦੀਆਂ ਕੀਮਤਾਂ ਵਸੂਲਣ। ਸਰਕਾਰ ਨੇ ਬਾਜ਼ਾਰ ਦੇ ਕਾਰੋਬਾਰੀਆਂ ਨੂੰ ਸੱਟੇਬਾਜ਼ੀ ਅਤੇ ਮੁਨਾਫ਼ਾਖੋਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਉਧਰ, ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈਸੀਏਆਰ) ਦੇ ਸਮਾਗਮ ਵਿੱਚ ਸੰਬੋਧਨ ਕਰਦਿਆਂ ਵਿਗਿਆਨੀਆਂ ਨੂੰ ਘਰੇਲੂ ਉਤਪਾਦਨ ਵਧਾਉਣ ਅਤੇ ਦਰਾਮਦ ’ਤੇ ਨਿਰਭਰਤਾ ਘਟਾਉਣ ਲਈ ਦਾਲਾਂ ਤੇ ਤੇਲ ਵਾਲੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਨੂੰ ਵਿਕਸਤ ਕਰਨ ਦਾ ਸੱਦਾ ਦਿੱਤਾ।
ਇਸ ਦੌਰਾਨ ਖਪਤਕਾਰ ਮਾਮਲਿਆਂ ਦੇ ਵਿਭਾਗ ਨੇ ਦਾਲਾਂ ਦੀਆਂ ਕੀਮਤਾਂ ਸਬੰਧੀ ਚਰਚਾ ਕਰਨ ਲਈ ਅੱਜ ਰਿਟੇਲਰਜ਼ ਐਸੋਸੀਏਸ਼ਨ ਆਫ ਇੰਡੀਆ (ਆਰਏਆਈ) ਨਾਲ ਮੀਟਿੰਗ ਕੀਤੀ ਹੈ। ਖਪਤਕਾਰ ਮਾਮਲਿਆਂ ਦੇ ਵਿਭਾਗ ਦੀ ਸਕੱਤਰ ਨਿਧੀ ਖਰੇ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਹਰਹਰ ਅਤੇ ਛੋਲਿਆਂ ਦੀ ਸਟਾਕ ਹੱਦ ਦੀ ਪਾਲਣ ਦਾ ਵੀ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਆਰਏਆਈ, ਰਿਲਾਇੰਸ ਰਿਟੇਲ, ਡੀ-ਮਾਰਟ, ਟਾਟਾ ਸਟੋਰਜ਼, ਸਪੈਂਸਰਜ਼, ਆਰਐੱਸਪੀਜੀ ਅਤੇ ਵੀ-ਮਾਰਟ ਦੇ ਨੁਮਾਇੰਦੇ ਮੌਜੂਦ ਸਨ। -ਪੀਟੀਆਈ

Advertisement

Advertisement
Advertisement