ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
07:53 AM Jul 21, 2023 IST
ਪੱਤਰ ਪ੍ਰੇਰਕ
ਰਤੀਆ, 20 ਜੁਲਾਈ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਕਿਹਾ ਕਿ ਸਾਰੇ ਅਧਿਕਾਰੀ ਹੜ੍ਹ ਪ੍ਰਭਾਵਿਤ ਨਾਗਰਿਕਾਂ ਦੀ ਸੇਵਾ ਅਤੇ ਸੁਰੱਖਿਆ ਵਿੱਚ ਲੱਗੇ ਰਹਿਣ। ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਆਪਣੇ ਦਫ਼ਤਰ ਵਿੱਚ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਮੇਂ-ਸਮੇਂ ’ਤੇ ਸ਼ਹਿਰੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਰਹਿਣ ਅਤੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣੀ ਚਾਹੀਦੀ। ਐਸ.ਡੀ.ਐਮ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਨੂੰ ਦੇਖਦੇ ਹੋਏ ਪਨੀਰੀ ਦੀ ਕੋਈ ਕਮੀ ਨਾ ਆਉਣ ਦਿੱਤੀ ਜਾਵੇ।
Advertisement
Advertisement