ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਬਜ਼ਰਵਰਾਂ ਵੱਲੋਂ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਦੇ ਨਿਰਦੇਸ਼

07:06 AM Jun 28, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਜੂਨ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਉਪ ਚੋਣ ਲਈ ਨਿਯੁਕਤ ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ, ਪੁਲੀਸ ਆਬਜ਼ਰਵਰ ਦਾਲੂਰਾਮ ਤੇਨੀਵਾਰ ਅਤੇ ਖਰਚਾ ਆਬਜ਼ਰਵਰ ਮੀਨੂ ਸੁਜ਼ੇਨ ਅਬਰਾਹਮ ਨੇ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ਿਮਨੀ ਚੋਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦੇ ਹੋਏ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਇਕ ਉਮੀਦਵਾਰ ਲਈ ਚੋਣ ਖਰਚੇ ਦੀ ਵੱਧ ਤੋਂ ਵੱਧ ਸੀਮਾ 40 ਲੱਖ ਰੁਪਏ ਤੈਅ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰਚਾ ਟੀਮ ਵੱਲੋਂ ਤਿੰਨ ਮੀਟਿੰਗਾਂ ਕੀਤੀਆਂ ਜਾਣਗੀਆਂ ਹਨ, ਜਿਨ੍ਹਾਂ ਵਿੱਚ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਆਪਣੇ ਚੋਣ ਖਰਚਿਆਂ ਸਬੰਧੀ ਅਸਲ ਰਿਕਾਰਡ ਨਾਲ ਲੈ ਕੇ ਆਉਣਾ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਚੋਣ ਪ੍ਰਕਿਰਿਆ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਾਬੰਦ ਹੈ।

Advertisement

Advertisement
Advertisement