ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਪਾਲ ਨੂੰ ਬੰਗਾਲ ਸਰਕਾਰ ਵੱਲੋਂ ਪੇਸ਼ ਉਮੀਦਵਾਰਾਂ ’ਚੋਂ ਵੀਸੀ ਨਿਯੁਕਤ ਕਰਨ ਦੇ ਨਿਰਦੇਸ਼

06:49 AM Apr 17, 2024 IST

ਨਵੀਂ ਦਿੱਲੀ, 16 ਅਪਰੈਲ
ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਨੂੰ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਉਮੀਦਵਾਰਾਂ ਦੀ ਸੂਚੀ ਵਿੱਚੋਂ ਛੇ ਯੋਗ ਵਿਅਕਤੀਆਂ ਨੂੰ ਉਪ ਕੁਲਪਤੀ ਨਿਯੁਕਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਆਨੰਦ ਬੋਸ ਸੂਬਾ ਦੀਆਂ ਸਰਕਾਰੀ ਯੂਨੀਵਰਸਿਟੀਆਂ ਦੇ ਕੁਲਪਤੀ ਵੀ ਹਨ। ਕੁਲਪਤੀ ਵੱਲੋਂ ਪੇਸ਼ ਅਟਾਰਨੀ ਜਨਰਲ ਆਰ. ਵੇਂਕਟਾਰਮਨੀ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਮਮਤਾ ਬੈਨਰਜੀ ਸਰਕਾਰ ਵੱਲੋਂ ਭੇਜੀ ਗਈ ਸੂਚੀ ਵਿੱਚੋਂ ਛੇ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬੰਗਾਲ ਵਿੱਚ ਸਰਕਾਰੀ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਨੂੰ ਲੈ ਕੇ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਰਾਜਪਾਲ ਬੋਸ ਦਰਮਿਆਨ ਖਿੱਚੋਤਾਣ ਪੈਦਾ ਹੋ ਗਈ ਸੀ। -ਪੀਟੀਆਈ

Advertisement

Advertisement
Advertisement