For the best experience, open
https://m.punjabitribuneonline.com
on your mobile browser.
Advertisement

ਲਾਹੌਰ ਪੁਲੀਸ ਮੁਖੀ ਨੂੰ 23 ਮਾਰਚ ਦੇ ਸਮਾਗਮ ਦੀ ਸੁਰੱਖਿਆ ਬਾਰੇ ਫ਼ੈਸਲਾ ਲੈਣ ਦੀ ਹਦਾਇਤ

07:16 AM Mar 21, 2024 IST
ਲਾਹੌਰ ਪੁਲੀਸ ਮੁਖੀ ਨੂੰ 23 ਮਾਰਚ ਦੇ ਸਮਾਗਮ ਦੀ ਸੁਰੱਖਿਆ ਬਾਰੇ ਫ਼ੈਸਲਾ ਲੈਣ ਦੀ ਹਦਾਇਤ
Advertisement

ਲਾਹੌਰ, 20 ਮਾਰਚ
ਪਾਕਿਸਤਾਨ ਦੀ ਇੱਕ ਅਦਾਲਤ ਨੇ ਲਾਹੌਰ ਪੁਲੀਸ ਦੇ ਮੁਖੀ ਨੂੰ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ 93ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਅਗਲੇ ਹਫ਼ਤੇ ਕਰਵਾਏ ਜਾਣ ਵਾਲੇ ਸਮਾਗਮ ਲਈ ਮੁਕੰਮਲ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਫ਼ੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਪ੍ਰਧਾਨ ਵਕੀਲ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਪਿਛਲੇ ਹਫ਼ਤੇ ਲਾਹੌਰ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਹ ਪੰਜਾਬ ਸਰਕਾਰ ਨੂੰ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਇੱਥੇ ਸ਼ਾਦਮਾਨ ਚੌਕ ’ਤੇ 23 ਮਾਰਚ ਨੂੰ ਹੋਣ ਵਾਲੇ ਸਮਾਗਮ ਲਈ ਢੁੱਕਵੀਂ ਸੁਰੱਖਿਆ ਮੁਹੱਈਆ ਕਰਨ ਦੇ ਨਿਰਦੇਸ਼ ਦਿੱਤੇ ਜਾਣ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×