ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ਼ੈਰ-ਸੰਵਿਧਾਨਕ ਇਜਲਾਸ ਸੱਦ ਕੇ ਵਿਧਾਨ ਸਭਾ ਦਾ ਅਪਮਾਨ ਕੀਤਾ: ਜਾਖੜ

08:21 AM Oct 22, 2023 IST
ਜਲੰਧਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ। -ਫੋਟੋ: ਮਲਕੀਅਤ

ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇੱਥੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੱਲ੍ਹ ਨਾਟਕ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਗ਼ੈਰ-ਸੰਵਿਧਾਨਕ ਇਜਲਾਸ ਸੱਦ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਤੰਤਰ ਦੇ ਮੰਦਰ (ਵਿਧਾਨ ਸਭਾ) ਦਾ ਅਪਮਾਨ ਕੀਤਾ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਹ ਇੱਥੇ ਭਾਰਤੀ ਵਾਲਮੀਕਿ ਧਰਮ ਸਮਾਜ ਸੰਗਠਨ ਵੱਲੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਹਿੱਸਾ ਲੈਣ ਪੁੱਜੇ ਸਨ।
ਸ੍ਰੀ ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਤੇ ਉਨ੍ਹਾਂ ਨੂੰ ਭਰਮਾਉਣ ਵਾਲੀ ਨੀਤੀ ’ਤੇ ਚੱਲ ਰਹੀ ਹੈ, ਜਿਸ ਕਰ ਕੇ ਨਿੱਤ ਨਵੇਂ ਨਾਟਕ ਹੋ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਦੇ ਪਾਣੀ ਨੂੰ ਲੁੱਟਿਆ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਹ ਹਰ ਰੋਜ਼ ਪੰਜਾਬ ਸਿਰ 100 ਕਰੋੜ ਰੁਪਏ ਦਾ ਕਰਜ਼ਾ ਚੜ੍ਹਾ ਰਹੇ ਹਨ। ਪੰਜਾਬ ਗੰਭੀਰ ਸੰਕਟ ਵੱਲ ਜਾ ਰਿਹਾ ਹੈ। ਅਜਿਹੇ ਮਸਲੇ ’ਤੇ ਗੰਭੀਰਤਾ ਦਿਖਾਉਣ ਦੀ ਬਜਾਇ ਮੁੱਖ ਮੰਤਰੀ ਚੁਟਕਲਿਆਂ ਦੀ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਜਵਾਬ ਦੇਣ ਤੋਂ ਭੱਜਣਾ ਅਤੇ ਸਰਬ-ਪਾਰਟੀ ਮੀਟਿੰਗ ਨਾ ਸੱਦਣਾ ਮੁੱਖ ਮੰਤਰੀ ਦੀ ਲੋਕਾਂ ਨੂੰ ਨਾਲ ਲੈ ਕੇ ਚੱਲਣ ਦੀ ਨਾਕਾਬਲੀਅਤ ਨੂੰ ਦਰਸਾਉਂਦਾ ਹੈ। ਇੱਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਅੱਜ ਛੋਲੇ- ਕੁਲਚਿਆਂ ਦੀ ਨਹੀਂ ਸਗੋਂ ਪੰਜਾਬ ਦੇ ਹਿੱਤਾਂ ਲਈ ਗੱਲ ਕਰਨ ਦੀ ਲੋੜ ਹੈ। ਉਨ੍ਹਾਂ ਭਾਜਪਾ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਬਾਰੇ ਕਿਹਾ ਕਿ ਭਾਜਪਾ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਮਿਲ ਰਿਹਾ ਸੀ।

Advertisement

Advertisement