ਬਾਬਾ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀਂ: ਟੀਨੂੰ
05:34 AM Jun 06, 2025 IST
Advertisement
ਜਲੰਧਰ: ‘ਆਪ’ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਨੇ ਫਿਲੌਰ ਨੇੜੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਗੁਰਪਤਵੰਤ ਪੰਨੂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ‘ਆਪ’ ਬਾਬਾ ਸਾਹਿਬ ਦੀ ਸੋਚ ’ਤੇ ਪਹਿਰਾ ਦੇਵੇਗੀ ਅਤੇ ਗੁਰਪਤਵੰਤ ਪੰਨੂ ਵਰਗੇ ਲੋਕਾਂ ਦੇ ਇਰਾਦਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ। -ਪੱਤਰ ਪ੍ਰੇਰਕ
ਬੱਚੇ ਲਾਪਤਾ ਹੋਣ ਦੇ ਮਾਮਲੇ ’ਚ ਕੇਸ
ਫਗਵਾੜਾ: ਇਥੋਂ ਦੇ ਮੁਹੱਲਾ ਗੋਬਿੰਦਪੁਰਾ ਦੇ ਦੋ ਬੱਚਿਆਂ ਦੇ ਲਾਪਤਾ ਹੋਣ ਦੇ ਸਬੰਧ ’ਚ ਸਤਨਾਮਪੁਰਾ ਪੁਲੀਸ ਨੇ ਅਣਪਛਾਤੇ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਸਤੀਸ਼ ਆਨੰਦ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਦੋ ਲੜਕੇ ਆਪਣੀ ਨਾਨੀ ਕੋਲ ਗਏ ਸਨ ਪਰ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗਿਆ। -ਪੱਤਰ ਪ੍ਰੇਰਕ
Advertisement
Advertisement
Advertisement
Advertisement