ਨਕੋਦਰ ਦੇ ਸਿਵਲ ਹਸਪਤਾਲ ’ਚ ਏਕੀਕ੍ਰਿਤ-ਹਸਪਤਾਲ ਪ੍ਰਬੰਧਨ ਪ੍ਰਣਾਲੀ ਹੋਵੇਗੀ ਸ਼ੁਰੂ
08:38 AM Nov 29, 2023 IST
ਪੱਤਰ ਪ੍ਰੇਰਕ
ਜਲੰਧਰ, 28 ਨਵੰਬਰ
ਮਿਆਰੀ ਸਿਹਤ ਸੰਭਾਲ ਸੇਵਾਵਾਂ ਅਤੇ ਮਰੀਜ਼ਾਂ ਤੇ ਡਾਕਟਰਾਂ ਦੇ ਮਹੱਤਵਪੂਰਨ ਸਮੇਂ ਦੀ ਬੱਚਤ ਲਈ ਪਾਰਦਰਸ਼ੀ ਅਤੇ ਪ੍ਰਭਾਵੀ ਸਿਸਟਮ ਬਣਾਉਣ ਦੇ ਉਦੇਸ਼ ਨਾਲ ਅਗਲੇ ਮਹੀਨੇ ਤੋਂ ਨਕੋਦਰ ਦੇ ਸਿਵਲ ਹਸਪਤਾਲ ਵਿੱਚ ਏਕੀਕ੍ਰਿਤ ਹਸਪਤਾਲ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਇਸ ਪ੍ਰਣਾਲੀ ਤਹਿਤ ਸਿਹਤ ਸੇਵਾਵਾਂ ਦੀ ਡਲਿਵਰੀ ਪੂਰੀ ਤਰ੍ਹਾਂ ਡਿਜੀਟਾਈਜ਼ ਹੋ ਜਾਵੇਗੀ ਅਤੇ ਓ.ਪੀ.ਡੀ. ਤੋਂ ਆਈ.ਪੀ.ਡੀ., ਲੈਬ ਰਿਪੋਰਟ, ਫਾਰਮੇਸੀ ਆਦਿ ਤੱਕ ਸਰਲ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾਵੇਗਾ। ਵੀਡੀਓ ਕਾਨਫਰੰਸ ਵਿੱਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਓ.ਪੀ.ਡੀ. ਰਜਿਸਟ੍ਰੇਸ਼ਨ ਤੋਂ ਲੈ ਕੇ ਲੈਬ/ਡਾਇਗਨੌਸਟਿਕ ਰਿਪੋਰਟਾਂ ਅਤੇ ਫਾਰਮੇਸੀ ਸਲਿੱਪਾਂ ਆਨਲਾਈਨ ਕੀਤੀਆਂ ਜਾਣਗੀਆਂ ਅਤੇ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਪੂਰੀ ਜਾਣਕਾਰੀ ਡਿਜੀਟਲ ਢੰਗ ਨਾਲ ਦਰਜ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਕੈਥ ਲੈਬ ਲਈ ਢੁੱਕਵੀਂ ਥਾਂ ਤਲਾਸ਼ਣ ਲਈ ਵੀ ਕਿਹਾ।
Advertisement
Advertisement