ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰੀ ’ਚ ਪੁਲੀਸ ਮੁਲਾਜ਼ਮਾਂ ਦੀ ਭੂਮਿਕਾ ਬਾਰੇ ਖੁਫ਼ੀਆ ਵਿੰਗ ਵੱਲੋਂ ਜਾਂਚ ਸ਼ੁਰੂ: ਡੀਆਈਜੀ

06:35 AM Jul 06, 2024 IST
ਬਲੌਂਗੀ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਡੀਆਈਜੀ ਨੀਲਾਂਬਰੀ ਜਗਦਲੇ ਤੇ ਹੋਰ ਅਧਿਕਾਰੀ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 5 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀ ਨਸ਼ਿਆਂ ਦੇ ਖ਼ਤਮ ਲਈ ਵਚਨਬੱਧਤਾ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਵੱਲੋਂ ਰੂਪਨਗਰ ਰੇਂਜ ਦੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ ਦੀ ਅਗਵਾਈ ਹੇਠ ਕਸਬਾ ਬਲੌਂਗੀ ਦੀ ਘੇਰਾਬੰਦੀ ਕਰਕੇ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਮੌਕੇ ਐੱਸਐੱਸਪੀ ਸੰਦੀਪ ਗਰਗ ਅਤੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਵੀ ਮੌਜੂਦ ਸਨ। ਡੀਆਈਜੀ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਨਸ਼ਾ ਤਸਕਰਾਂ ਨੇ ਆਪਣੀ ਰਣਨੀਤੀ ਬਦਲਦੇ ਹੋਏ ਨਸ਼ਿਆਂ ਨੂੰ ਹੋਰ ਥਾਵਾਂ ’ਤੇ ਛੁਪਾ ਕੇ ਰੱਖਣਾ ਸ਼ੁਰੂ ਕਰ ਦਿੱਤਾ ਹੈ। ਨਸ਼ੀਲੇ ਪਦਾਰਥਾਂ ਦੀ ਛੁਪਣਗਾਹ ਦਾ ਪਤਾ ਲਗਾਉਣ ਲਈ ‘ਅਪਰੇਸ਼ਨ ਕਾਸੋ’ ਦੌਰਾਨ ਨਾਰਕੋਟਿਕਸ ਸਨੀਫਰ ਡੌਗ ਸਕੁਐਡ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰੂਪਨਗਰ ਰੇਂਜ ਵੱਲੋਂ ਹੁਣ ਤੱਕ 10 ਕਿੱਲੋ ਅਫ਼ੀਮ, 650 ਗਰਾਮ ਹੈਰੋਇਨ ਤੋਂ ਇਲਾਵਾ ਗਾਂਜਾ, ਭੁੱਕੀ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ ਅਤੇ 78 ਪਰਚੇ ਦਰਜ ਕਰਕੇ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਆਈਜੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਕਾਰਵਾਈ ਆਰੰਭ ਦਿੱਤੀ ਹੈ ਅਤੇ ਇਸ ਧੰਦੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਸ਼ਮੂਲੀਅਤ ਬਾਰੇ ਖ਼ੁਫ਼ੀਆ ਵਿੰਗ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਪੁਲੀਸ ਅਫ਼ਸਰਾਂ ਅਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਬਲੌਂਗੀ ਸਰਚ ਅਪਰੇਸ਼ਨ ਦੌਰਾਨ 19 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 14 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ।

Advertisement

Advertisement