ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ ਕਾਲਜ ਖੋ-ਖੋ ਮੁਕਾਬਲੇ: ਗੁਰੂ ਨਾਨਕ ਕਾਲਜ ਚੈਂਪੀਅਨ ਬਣਿਆ

07:31 AM Nov 23, 2023 IST
ਗੁਰੂ ਨਾਨਕ ਕਾਲਜ ਦੀ ਟੀਮ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ
ਗੁਰੂ ਨਾਨਕ ਕਾਲਜ ਦੀ ਖੋ-ਖੋ ਟੀਮ (ਲੜਕੀਆਂ) ਨੇ ਪੰਜਾਬ ਯੂਨੀਵਰਸਿਟੀ ਇੰਟਰ ਕਾਲਜ ਖੋ-ਖੋ ਮੁਕਾਬਲਿਆਂ ਵਿੱਚ ਵਿਰੋਧੀ ਟੀਮਾਂ ਨੂੰ ਹਰਾ ਕੇ ਪੰਜਾਬ ਯੂਨੀਵਰਸਿਟੀ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ| ਇਸ ਸਬੰਧੀ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਅਤੇ ਖੋ-ਖੋ ਟੀਮ ਦੇ ਇੰਚਾਰਜ ਤੇ ਖੇਡ ਪ੍ਰਮੋਟਰ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਕਾਲਜ ਦੀ ਟੀਮ ਨੇ ਨਾਕ-ਆਊਟ ਮੁਕਬਲਿਆਂ ਵਿੱਚ ਲਗਾਤਾਰ ਤਿੰਨ ਮੈਚ ਜਿੱਤਦਿਆਂ ਸੁਪਰਲੀਗ ਲਈ ਕੁਆਲੀਫਾਈ ਕੀਤਾ ਤੇ ਸੁਪਰ ਲੀਗ ਮੈਚਾਂ ਵਿੱਚ ਦੇਵ ਸਮਾਜ ਕਾਲਜ ਫਿਰੋਜ਼ਪੁਰ, ਗੌਰਮਿੰਟ ਕਾਲਜ ਲੁਧਿਆਣਾ ਅਤੇ ਫਾਈਨਲ ਮੈਚ ਵਿੱਚ ਪਿਛਲੇ ਦਾਸ ਸਾਲਾਂ ਦੀ ਚੈਂਪੀਅਨ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸੈਕਟਰ 26 ਚੰਡੀਗੜ੍ਹ ਦੀ ਟੀਮ ਨੂੰ ਇੱਕਤਰਫਾ ਮੁਕਾਬਲੇ ਵਿੱਚ ਚਿੱਤ ਕਰਦਿਆਂ ਪਹਿਲੀ ਵਾਰ ਪੰਜਾਬ ਯੂਨੀਵਰਸਿਟੀ ਖੋ-ਖੋ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ| ਟੀਮ ਦੀ ਪ੍ਰਾਪਤੀ ’ਤੇ ਕਾਲਜ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ, ਡਾ. ਗਗਨਦੀਪ ਕੌਰ, ਸੁਰਿੰਦਰ ਕੌਰ ਹੋਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਟੀਮ ਦਾ ਭਰਵਾਂ ਸਵਾਗਤ ਕਰਦਿਆਂ ਮੁਬਾਰਕਬਾਦ ਦਿੱਤੀ|

Advertisement

ਵਾਈਐੱਸ ਸਕੂਲ ਦੇ ਖਿਡਾਰੀਆਂ ਵੱਲੋਂ ਨੈੱਟਬਾਲ ’ਚ ਸ਼ਾਨਦਾਰ ਪ੍ਰਦਰਸ਼ਨ

ਹੰਡਿਆਇਆ: ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਲੜਕਿਆਂ ਦੀ ਟੀਮ ਨੇ ਰਾਜ ਪੱਧਰੀ ਨੈੱਟਬਾਲ ਖੇਡਾਂ ਵਿੱਚ ਸੋਨ ਤਗਮਾ ਅਤੇ ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਸਕੂਲ ਦੇ ਖੇਡ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਨੈੱਟਬਾਲ ਮੁਕਾਬਲੇ ਵਿੱਚ ਅੰਡਰ 17 ਲੜਕਿਆਂ ਦੀ ਟੀਮ ਨੇ ਸੋਨ ਤਗਮਾ ਅਤੇ ਅੰਡਰ-17 ਲੜਕੀਆਂ ਦੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ। ਮਾਨਸਾ ਵਿਖੇ ਰਾਜ ਪੱਧਰੀ ਨੈੱਟਬਾਲ ਮੁਕਾਬਲੇ ਕਰਵਾਏ ਗਏ। ਕੋਚ ਜਸਵੀਰ ਸਿੰਘ ਅਤੇ ਅਮਰੀਕ ਖਾਨ ਦੀ ਅਗਵਾਈ ਹੇਠ ਖਿਡਾਰੀਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲਿਆ। ਅੰਡਰ-17 ਲੜਕਿਆਂ ਦੀ ਟੀਮ ਵਿੱਚ ਰਿਦਮ ਸ਼ਰਮਾ, ਜਸਨਦੀਪ ਸਿੰਘ ਅਤੇ ਜਪਸਿਮਰਨ ਸਿੰਘ ਨੇ ਗੋਲਡ ਮੈਡਲ ਅਤੇ ਅੰਡਰ-17 ਲੜਕੀਆਂ ਦੀ ਟੀਮ ਵਿੱਚ ਹਰਮਨਵੀਰ ਕੌਰ, ਸ਼ਾਨਵੀ ਭਾਰਗਵ, ਰਮਨਦੀਪ ਕੌਰ, ਲਵਪ੍ਰੀਤ ਕੌਰ ਅਤੇ ਦਿਲਪ੍ਰੀਤ ਕੌਰ ਨੇ ਸਿਲਵਰ ਮੈਡਲ ਜਿੱਤਿਆ। ਪਿ੍ੰਸੀਪਲ ਡਾ. ਅੰਜੀਤਾ ਦਹੀਆ, ਵਾਈਸ ਪ੍ਰਿੰਸੀਪਲ ਸਚਿਨ ਗੁਪਤਾ ਅਤੇ ਮੈਡਮ ਸੋਰਬਰੀ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ ਅਤੇ ਰਾਸ਼ਟਰੀ ਖੇਡਾਂ ਲਈ ਚੁਣੇ ਗਏ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। -ਪੱਤਰ ਪ੍ਰੇਰਕ

Advertisement
Advertisement