ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟੇਲ ਕਾਲਜ ’ਚ ਅੰਤਰ-ਕਾਲਜ ਕੁਸ਼ਤੀ ਮੁਕਾਬਲੇ ਕਰਵਾਏ

09:08 AM Nov 10, 2024 IST
ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦੇ ਹੋਏ ਪ੍ਰਬੰਧਕ।

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 9 ਨਵੰਬਰ
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਕਾਲਜ ਮੈਨੇਜਮੈਂਟ ਦੀ ਸਰਪ੍ਰਸਤੀ ਅਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਕੁਸ਼ਤੀ ਚੈਂਪੀਅਨਸ਼ਿਪ-2024 ਕਰਵਾਈ ਗਈ। 8 ਨਵੰਬਰ ਤੋਂ ਸ਼ੁਰੂ ਹੋਈ ਚੈਂਪੀਅਨਸ਼ਿਪ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਆਉਂਦੇ 30 ਤੋਂ ਵੱਧ ਕਾਲਜਾਂ ਦੇ ਪਹਿਲਵਾਨਾਂ (ਮੁੰਡੇ-ਕੁੜੀਆਂ) ਨੇ ਹਿੱਸਾ ਲੈਂਦਿਆਂ ਆਪਣੀ ਕਲਾ ਦੇ ਜੌਹਰ ਦਿਖਾਏ। ਚੈਂਪੀਅਨਸ਼ਿਪ ਦੌਰਾਨ ਅਵਤਾਰ ਸਿੰਘ ਨੇ ਕੋਚ ਦੀ ਭੂਮਿਕਾ ਨਿਭਾਈ। ਇਸ ਚੈਂਪੀਅਨਸ਼ਿਪ ਵਿੱਚ ਲੜਕਿਆਂ ਦੀਆਂ 125 ਕਿੱਲੋ, 96 ਕਿੱਲੋ 92 ਕਿੱਲੋ, 86 ਕਿੱਲੋ ਭਾਰ ਵਰਗ ਤੋਂ ਇਲਾਵਾ ਹੋਰ ਭਾਰ ਵਰਗਾਂ ਦੇ ਵੀ ਮੁਕਾਬਲੇ ਹੋਏ। ਮੁਕਾਬਲਿਆਂ ਵਿੱਚ ਕਾਲਜ ਦੇ ਸ਼ਸ਼ੋਬਿਤ ਸਿੰਘ ਨੇ 97 ਕਿੱਲੋ ਭਾਰ ਵਰਗ ਵਿੱਚ ਚਾਂਦੀ, ਰਜਨੀ ਨੇ 58 ਕਿੱਲੋ ਭਾਰ ਵਰਗ ਵਿੱਚ ਚਾਂਦੀ, ਨਰਿੰਦਰਪਾਲ ਸਿੰਘ ਨੇ 82 ਕਿੱਲੋ ਭਾਰ ਵਰਗ ਵਿੱਚ ਕਾਂਸੇ, ਵਿਨੈ ਬਾਵਾ 63 ਕਿੱਲੋ ਭਾਰ ਵਰਗ ਵਿੱਚ ਕਾਂਸੇ, ਸੁਸ਼ੀਲ ਕੁਮਾਰ ਨੇ 55 ਕਿੱਲੋ ਭਾਰ ਵਰਗ ਵਿੱਚ ਕਾਂਸੇ ਦਾ ਤਗਮਾ ਹਾਸਲ ਕੀਤਾ।

Advertisement

Advertisement