ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ’ਚ ਅੰਤਰ-ਕਾਲਜ ਯੁਵਕ ਮੇਲਾ ਸ਼ੁਰੂ

08:36 AM Nov 12, 2024 IST
ਯੁਵਕ ਮੇਲੇ ਦੌਰਾਨ ਕਲਾ ਮੁਕਾਬਲੇ ’ਚ ਹਿੱਸਾ ਲੈਂਦੀਆਂ ਹੋਈਆਂ ਵਿਦਿਆਰਥਣਾਂ।

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਨਵੰਬਰ
ਪੀਏਯੂ ਦਾ ਅੰਤਰ ਕਾਲਜ ਯੁਵਕ ਮੇਲਾ ਅੱਜ ਸੂਖਮ ਕਲਾਵਾਂ ਦੇ ਮੁਕਾਬਲਿਆਂ ਨਾਲ ਸ਼ੁਰੂ ਹੋ ਗਿਆ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਇਨ੍ਹਾਂ ਮੁਕਾਬਲਿਆਂ ਦਾ ਸ਼ੁਭ ਆਰੰਭ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਕਲਾਤਮਕ ਗਤੀਵਿਧੀਆਂ ਵਿੱਚ ਭਾਗ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਖ਼ਸੀਅਤ ਦੇ ਪੂਰਨ ਵਿਕਾਸ ਲਈ ਅਨੁਸ਼ਾਸਨ ਵਿੱਚ ਰਹਿ ਕੇ ਕਲਾ ਨਾਲ ਜੁੜਨਾ ਲਾਜ਼ਮੀ ਹੈ।
ਡਾ. ਗੋਸਲ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਅਤੇ ਜਿੱਤ ਹਾਰ ਤੋਂ ਉੱਪਰ ਉੱਠ ਕੇ ਮੁਕਾਬਲੇ ਦੀ ਭਾਵਨਾ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਵਾਗਤੀ ਸ਼ਬਦ ਬੋਲਦਿਆਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ ਨੇ ਦੱਸਿਆ ਕਿ 11 ਤੋਂ 16 ਨਵੰਬਰ ਤੱਕ ਕਲਾਤਮਕ ਅਤੇ ਸੂਖਮ ਕਲਾਵਾਂ ਦੇ ਮੁਕਾਬਲੇ ਹੋਣਗੇ। ਯੁਵਕ ਮੇਲੇ ਦੇ ਪਹਿਲੇ ਦਿਨ ਅੱਜ ਕਵਿਤਾ ਉਚਾਰਨ, ਹਾਸ ਰਸ, ਪੋਸਟਰ ਬਨਾਉਣ, ਕਲੇਅ ਮਾਡਲਿੰਗ ਅਤੇ ਡੂਡਲਿੰਗ ਦੇ ਮੁਕਾਬਲੇ ਕਰਵਾਏ ਗਏ। ਕਾਵਿ ਉਚਾਰਨ ਮੁਕਾਬਲਿਆਂ ਵਿਚ ਖੇਤੀਬਾੜੀ ਕਾਲਜ ਦੇ ਹਰਮਨਜੋਤ ਸਿੰਘ ਨੂੰ ਪਹਿਲਾ ਸਥਾਨ ਪ੍ਰਾਪਤ ਹੋਇਆ। ਕਮਿਊਨਟੀ ਸਾਇੰਸ ਕਾਲਜ ਦੇ ਜਸਮੀਨ ਕੌਰ ਦੂਸਰੇ ਸਥਾਨ ਤੇ ਰਹੇ ਅਤੇ ਤੀਸਰਾ ਸਥਾਨ ਬੇਸਿਕ ਸਾਇੰਸਜ਼ ਕਾਲਜ ਦੀ ਤਸ਼ਮੀਨ ਕੌਰ ਨੂੰ ਮਿਲਿਆ। ਹਾਸ ਰਸ ਕਵਿਤਾ ਦੇ ਮੁਕਾਬਲਿਆਂ ਵਿਚ ਪਹਿਲਾ ਇਨਾਮ ਬਾਗਬਾਨੀ ਕਾਲਜ ਦੇ ਅਰਮਾਨ ਸੂਦ ਨੇ ਜਿੱਤਿਆ, ਕਮਿਊਨਟੀ ਸਾਇੰਸ ਕਾਲਜ ਦੀ ਅਨੂਪ੍ਰੀਤ ਕੌਰ ਦੂਸਰੇ ਸਥਾਨ ਤੇ ਜਦਕਿ ਬੇਸਿਕ ਸਾਇੰਸਜ਼ ਕਾਲਜ ਦੀ ਨਵਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

Advertisement

Advertisement