ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ ਆਗਾਜ਼

10:46 AM Nov 29, 2024 IST
ਗੁਬਾਰੇ ਛੱਡ ਕੇ ਖੇਡਾਂ ਦੀ ਸ਼ੁਰੂਆਤ ਕਰਦੇ ਹੋਏ ਅਧਿਕਾਰੀ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 28 ਨਵੰਬਰ
ਇੱਥੋਂ ਦੇ ਰਾਜਾ ਭਲਿੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿੱਚ ਅੱਜ ਤਿੰਨ ਰੋਜ਼ਾ 44ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਦਾ (ਅਥਲੈਟਿਕਸ, ਮਿੰਨੀ ਹੈਂਡਬਾਲ, ਕਰਾਟੇ) ਆਗਾਜ਼ ਹੋਇਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਟਿਆਲਾ ਈਸ਼ਾ ਸਿੰਗਲ ਵੱਲੋਂ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ 23 ਜ਼ਿਲ੍ਹਿਆਂ ਤੋਂ ਭਾਗ ਲੈਣ ਆਏ ਬੱਚਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਪਟਿਆਲਾ ਸ਼ਾਲੂ ਮਹਿਰਾ ਨੇ ਮੁੱਖ ਮਹਿਮਾਨ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਹੋਏ ਅਧਿਕਾਰੀਆਂ, ਅਧਿਆਪਕਾਂ, ਬੱਚਿਆਂ ਦੇ ਮਾਪਿਆਂ ਅਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਵੱਲੋਂ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮਨਵਿੰਦਰ ਕੌਰ ਭੁੱਲਰ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਆਦਿ ਵੱਲੋਂ ਵੀ ਸ਼ਿਰਕਤ ਕੀਤੀ ਗਈ।

Advertisement

Advertisement