ਗੁਰੂ ਹਰਿਕ੍ਰਿਸ਼ਨ ਸਕੂਲ ’ਚ ਅੰਤਰ-ਹਾਊਸ ਕਬੱਡੀ ਮੈਚ
ਪੱਤਰ ਪ੍ਰੇਰਕ
ਦੋਰਾਹਾ, 28 ਨਵੰਬਰ
ਇਥੋਂ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਅੰਤਰ-ਹਾਊਸ ਕਬੱਡੀ ਮੈਚ ਕਰਵਾਇਆ ਗਿਆ ਜਿਸ ਵਿਚ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਟੀਮਾਂ ਨੂੰ ਰਾਵੀ ਹਾਊਸ ਅਤੇ ਸਤਲੁਜ ਹਾਊਸ ਵਿੱਚ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੁਖਪਾਲ ਸਿੰਘ, ਉਮਲ ਕੌਰ ਅਤੇ ਅਰਮਜੀਤ ਸਿੰਘ ਨੇ ਵਿਦਿਆਰਥੀਆਂ ਖੇਡਾਂ ਦੀ ਮਹੱਤਤਾ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਵਿਕਾਸ ਵੀ ਕਰਦੀਆਂ ਹਨ ਇਸ ਲਈ ਹਰ ਵਿਅਕਤੀ ਨੂੰ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਹੋਏ ਮੁਕਾਬਲਿਆਂ ਵਿੱਚ ਰਾਵੀ ਹਾਊਸ ਦੀ ਅਗਵਾਈ ਕਪਤਾਨ ਨਿਜ਼ਾਮੁਦੀਨ ਅਤੇ ਸਤਲੁਜ ਹਾਊਸ ਦੀ ਟੀਮ ਅਗਵਾਈ ਕ੍ਰਿਸ਼ਪੁੰਨੀ ਨੇ ਕੀਤੀ ਜਿਸ ਵਿਚ ਰਾਵੀ ਹਾਊਸ ਨੇ ਸਤਲੁਜ ਹਾਊਸ ਨੂੰ 71-65 ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ। ਜੇਤੂ ਟੀਮ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕਰਦਿਆਂ ਡਾਇਰੈਕਟਰ ਕਰਮਵੀਰ ਸਿੰਘ ਅਤੇ ਪ੍ਰਿੰਸੀਪਲ ਜਸਪ੍ਰੀਤ ਕੌਰ ਨੇ ਸਖਤ ਮਿਹਨਤ ਕਰਨ ਲਈ ਪ੍ਰੇਰਿਆ।