ਭਗਤ ਨਾਮਦੇਵ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਨਵੰਬਰ
ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਤਰ ਸਕੂਲ ਸ਼ਬਦ ਗਾਇਨ ਮੁਕਾਬਲੇ ਸਥਾਨਕ ਗੁਰਦੁਆਰਾ ਸਾਹਿਬ ਬ੍ਰਹਮਗਿਆਨੀ ਭਗਤ ਨਾਮਦੇਵ ਵਿਖੇ ਪ੍ਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਪ੍ਰਬੰਧ ਅਧੀਨ ਕਰਵਾਏ ਗਏ। ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ, ਮਾਸਟਰ ਰਾਜਿੰਦਰ ਸਿੰਘ ਚੰਗਾਲ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਜ਼ੋਨ ਦੇ ਸੁਰਿੰਦਰ ਪਾਲ ਸਿੰਘ ਸਿਦਕੀ ਐਡੀਸ਼ਨਲ ਚੀਫ਼ ਸਕੱਤਰ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਅਜਮੇਰ ਸਿੰਘ ਡਿਪਟੀ ਡਾਇਰੈਕਟਰ, ਪ੍ਰੋ. ਨਰਿੰਦਰ ਸਿੰਘ ਸਕੱਤਰ ਅਕਾਦਮਿਕ ਦੀ ਦੇਖ ਰੇਖ ਹੇਠ ਕਰਵਾਏ ਗਏ ।
ਸੁਰਿੰਦਰ ਪਾਲ ਸਿੰਘ ਸਿਦਕੀ ਦੇ ਸਟੇਜ ਸੰਚਾਲਨ ਅਧੀਨ ਹੋਏ ਮੁਕਾਬਲਿਆਂ ਦੇ ਨਤੀਜੇ ਅਨੁਸਾਰ ਸ਼ਬਦ ਗਾਇਨ ਜੂਨੀਅਰ ਮੁਕਾਬਲੇ ਵਿੱਚੋਂ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ, ਭਾਈ ਬਾਬਕ ਸੰਗੀਤ ਅਕੈਡਮੀ ਚੀਮਾ ਸਾਹਿਬ ਅਤੇ ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਜਦੋਂ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਸੰਗਰੂਰ ਨੇ ਹੌਂਸਲਾ ਅਫਜ਼ਾਈ ਇਨਾਮ ਹਾਸਲ ਕੀਤਾ। ਸੀਨੀਅਰ ਗਰੁੱਪ ਵਿੱਚੋਂ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਸੰਗਰੂਰ, ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਅਤੇ ਗੋਲਡਨ ਅਰਥ ਗਲੋਬਲ ਸਕੂਲ ਸੰਗਰੂਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਜਦੋਂ ਕਿ ਜੇ ਕੇ ਮੈਮੋਰੀਅਲ ਸਕੂਲ ਬਾਗੜੀਆਂ (ਮਾਲੇਰਕੋਟਲਾ) ਨੇ ਹੌਂਸਲਾ ਅਫਜ਼ਾਈ ਇਨਾਮ ਹਾਸਲ ਕੀਤਾ। ਦਸਤਾਰ ਸਜਾਉਣ ਲੜਕਿਆਂ ਦੇ ਮੁਕਾਬਲੇ ਵਿੱਚੋਂ ਅਕਾਸ਼ਦੀਪ ਸਿੰਘ ਰਾਗ ਰਤਨ ਸੰਗੀਤ ਅਕੈਡਮੀ ਭਵਾਨੀਗੜ੍ਹ, ਲਾਲ ਸਿੰਘ ਸਪਰਿੰਗ ਡੇਲਜ਼ ਪਬਲਿਕ ਸਕੂਲ ਸੰਗਰੂਰ ਅਤੇ ਪ੍ਰਭਦੀਪ ਸਿੰਘ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਅਤੇ ਜਸਕਰਨ ਸਿੰਘ ਦਸਮੇਸ਼ ਪਬਲਿਕ ਸਕੂਲ ਕਾਕੜਾ- ਭਵਾਨੀਗੜ੍ਹ ਨੇ ਹੌਸਲਾ ਵਧਾਊ ਇਨਾਮ ਹਾਸਲ ਕੀਤਾ। ਲੜਕੀਆਂ ਦੇ ਦੁਮਾਲਾ ਸਜਾਉਣ ਮੁਕਾਬਲੇ ਵਿੱਚੋਂ ਅਮਿ੍ੰਤਪਾਲ ਕੌਰ ਦਸਮੇਸ਼ ਪਬਲਿਕ ਸਕੂਲ ਕਾਕੜਾ, ਮਨਮੀਤ ਕੋਰ ਅਤੇ ਹਰਜੋਤ ਕੌਰ ਮਾਤਾ ਰਾਜ ਕੌਰ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬੱਡਰੁਖਾਂ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਜਦੋਂ ਕਿ ਹਰਮਨਪ੍ਰੀਤ ਕੌਰ ਅਕਾਲ ਸੀਨੀਅਰ ਸੈਕੰਡਰੀ ਸਕੂਲ ਮਸਤੂਆਣਾ-ਬਹਾਦਰਪੁਰ ਨੇ ਹੌਸਲਾ ਵਧਾਊ ਇਨਾਮ ਹਾਸਲ ਕੀਤਾ।