ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਰੀਅਰ ਕੰਪਨੀਆਂ ’ਚ ਚੋਰੀ ਕਰਨ ਵਾਲਾ ਅੰਤਰ-ਰਾਜੀ ਗਰੋਹ ਕਾਬੂ

10:13 AM Sep 10, 2024 IST
ਸੰਗਰੂਰ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ।

ਗੁਰਪ੍ਰੀਤ ਸਿੰਘ ਲਾਲੀ
ਸੰਗਰੂਰ, 9 ਸਤੰਬਰ
ਸੰਗਰੂਰ ਜ਼ਿਲ੍ਹਾ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਵਿਚ ਕੋਰੀਅਰ ਕੰਪਨੀਆਂ ’ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਗਰੋਹ ਦੇ ਸਰਗਨਾ ਸਮੇਤ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਮੋਟਰਸਾਈਕਲ, ਚੋਰੀ ਕਰਨ ਵਾਲੇ ਔਜ਼ਾਰ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ ਪੰਜਾਬ ਦੇ ਜ਼ਿਲ੍ਹਾ ਰੂਪਨਗਰ, ਹੁਸ਼ਿਆਰਪੁਰ, ਪਟਿਆਲਾ, ਮਾਲੇਰਕੋਟਲਾ, ਸੰਗਰੂਰ ਅਤੇ ਹਰਿਆਣਾ ਦੇ ਅੰਬਾਲਾ ਅਤੇ ਯਮੁਨਾਨਗਰ ਵਿਚ ਕੋਰੀਅਰ ਕੰਪਨੀਆਂ ਦੇ ਸਟੋਰਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਚੋਰੀ ਕਰਨ ਦੀਆਂ ਵਾਰਦਾਤਾਂ ਹੋਈਆਂ ਸਨ। ਜ਼ਿਲ੍ਹਾ ਸੰਗਰੂਰ ’ਚ ਅਗਸਤ-2024 ਮਹੀਨੇ ਦੇ ਅਖੀਰ ਵਿਚ ਅਜਿਹੀਆਂ ਹੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਜਿਸ ਸਬੰਧੀ ਥਾਣਾ ਸਿਟੀ ਸੰਗਰੂਰ ਅਤੇ ਥਾਣਾ ਭਵਾਨੀਗੜ੍ਹ ’ਚ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਐੱਸਪੀਡੀ ਪਲਵਿੰਦਰ ਸਿੰਘ ਚੀਮਾ ਦੀ ਨਿਗਰਾਨੀ ਹੇਠ ਵੱਖ-ਵੱਖ ਪੁਲੀਸ ਟੀਮਾਂ ਬਣਾ ਕੇ ਤਕਨੀਕੀ ਢੰਗ ਨਾਲ ਤਫਤੀਸ਼ ਕੀਤੀ ਗਈ। ਇਸ ਦੌਰਾਨ ਗਰੋਹ ਦੇ ਸਰਗਨਾ ਅਜੈ ਕੁਮਾਰ ਉਰਫ਼ ਸੈਣੀ ਵਾਸੀ ਨਰਾਇਣਗੜ੍ਹ ਹਾਲ ਵਾਸੀ ਡੇਰਾਬੱਸੀ ਜ਼ਿਲ੍ਹਾ ਮੁਹਾਲੀ, ਅਮਿਤ ਸ਼ਰਮਾ ਵਾਸੀ ਸਰਹਿੰਦ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸੁਨੀਲ ਕੁਮਾਰ ਵਾਸੀ ਰਾਮਪੁਰਾ ਬਹਿਲ ਜ਼ਿਲ੍ਹਾ ਮੁਹਾਲੀ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਪਾਸੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ, ਸ਼ਟਰ ਤੋੜਨ ਵਾਲੇ ਔਜ਼ਾਰ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕੀਤੀ ਪੁੱਛ-ਪੜਤਾਲ ਵਿੱਚ ਗੁਰਵਿੰਦਰ ਸਿੰਘ ਵਾਸੀ ਅੰਮ ਲਾਲ ਡੇਰਾਬੱਸੀ ਜ਼ਿਲ੍ਹਾ ਮੁਹਾਲੀ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਗਰੋਹ ਖ਼ਿਲਾਫ਼ 8 ਕੇਸ ਦਰਜ ਹੋਣੇ ਪਾਏ ਗਏ ਜੋ ਕਿ ਗ੍ਰਿਫ਼ਤਾਰੀ ਕਰਕੇ ਟਰੇਸ ਕੀਤੇ ਗਏ ਹਨ। ਐਸਐਸਪੀ ਅਨੁਸਾਰ ਗਰੋਹ ਦਾ ਸਰਗਨਾ ਅਜੈ ਕੁਮਾਰ ਉਰਫ਼ ਸੈਣੀ ਨੇ ਮਕੈਨੀਕਲ ਇੰਜਨੀਅਰ ਦਾ ਡਿਪਲੋਮਾ ਕੀਤਾ ਹੋਇਆ ਹੈ। ਇਸ ਦੇ ਖ਼ਿਲਾਫ਼ ਥਾਣਾ ਡੇਰਾਬੱਸੀ, ਖਰੜ ਅਤੇ ਮੁੱਲਾਂਪੁਰ ਵਿੱਚ ਕੇਸ ਦਰਜ ਹਨ। ਅਮਿਤ ਸ਼ਰਮਾ ਖ਼ਿਲਾਫ਼ ਪਹਿਲਾਂ ਹੀ ਤਿੰਨ ਕੇਸ ਦਰਜ ਹਨ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਗਰੋਹ ਦੇ ਮੈਂਬਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਦੌਰਾਨ ਹੋਰ ਵਾਰਦਾਤਾਂ ਟਰੇਸ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਐੱਸਪੀ ਪਲਵਿੰਦਰ ਸਿੰਘ ਚੀਮਾ ਇੰਚਾਰਜ ਸੀਆਈਏ ਅਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ।

Advertisement

Advertisement