ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਏਯੂ ਵਿੱਚ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਭਲਕੇ

10:47 AM Mar 27, 2024 IST
ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਦੌਰਾਨ ਵੀਸੀ ਡਾ. ਸਤਬੀਰ ਗੋਸਲ ਸਿੰਘ ਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਮਾਰਚ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ 37ਵਾਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੁਵਕ ਮੇਲਾ 28 ਮਾਰਚ ਤੋਂ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧ ’ਚ ਤਿਆਰੀਆਂ ਜ਼ੋਰਾਂ ’ਤੇ ਹਨ। ਮੇਲੇ ਵਿੱਚ ਹਿੱਸਾ ਲੈਣ ਲਈ 119 ਯੂਨੀਵਰਸਿਟੀਆਂ ’ਚੋਂ 10-12 ਯੂਨੀਵਰਸਿਟੀਆਂ ਦੇ ਵਿਦਿਆਰਥੀ ਪਹੁੰਚ ਚੁੱਕੇ ਹਨ। ਜਾਣਕਾਰੀ ਅਨੁਸਾਰ 28 ਮਾਰਚ ਤੋਂ 1 ਅਪਰੈਲ ਤੱਕ ਚੱਲਣ ਵਾਲੇ ਇਸ ਯੁਵਕ ਮੇਲੇ ਵਿੱਚ ਪੂਰੇ ਦੇਸ਼ ਦੀਆਂ 119 ਦੇ ਕਰੀਬ ਯੂਨੀਵਰਸਿਟੀਆਂ ਵਿੱਚੋਂ 2500 ਦੇ ਲਗਪਗ ਵਿਦਿਆਰਥੀ ਅਤੇ 400 ਦੇ ਕਰੀਬ ਅਧਿਕਾਰੀ ਹਿੱਸਾ ਲੈਣ ਪਹੁੰਚ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਦੇ ਰਹਿਣ ਲਈ ਪੀਏਯੂ ਤੋਂ ਇਲਾਵਾ ਵੈਟਰਨਰੀ ’ਵਰਸਿਟੀ, ਜੀਆਰਡੀ ਅਕੈਡਮੀ, ਐਸਸੀਡੀ ਸਰਕਾਰੀ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਵਿੱਚ ਪ੍ਰਬੰਧ ਕੀਤੇ ਗਏ ਹਨ। ਮੇਲੇ ਦਾ ਉਦਘਾਟਨ ਡਾ. ਏਐਸ ਖਹਿਰਾ ਓਪਨ ਏਅਰ ਥੀਏਟਰ ਵਿੱਚ ਹੋਵੇਗਾ ਜਦਕਿ ਪੰਜ ਹੋਰ ਥਾਵਾਂ ’ਤੇ ਮੁਕਾਬਲੇ ਕਰਵਾਏ ਜਾਣਗੇ। ਪੀਏਯੂ ਦੇ ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਇਹ ਮੇਲਾ ਪਹਿਲੀ ਵਾਰ ਕਿਸੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਰਵਾਇਆ ਜਾ ਰਿਹਾ ਹੈ। ਪੀਏਯੂ ਦੇ ਰਜਿਸਟਰਾਰ ਰਿਸ਼ੀ ਪਾਲ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀ ਨਵੀਂ ਦਿੱਲੀ ਵੱਲੋਂ ਸਪਾਂਸਰ ਇਸ ਮੇਲੇ ਦੀਆਂ ਤਿਆਰੀਆਂ ਪੂਰੇ ਜ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਡਾਇਰੈਕਟਰ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੌੜਾ ਅਤੇ ਸੁਪਰਵਾਈਜ਼ਰ ਕਲਚਰ ਗਤੀਵਿਧੀਆਂ ਸਤਬਿੀਰ ਸਿੰਘ ਨੇ ਦੱਸਿਆ ਕਿ ਇਸ ਯੁਵਕ ਮੇਲੇ ਦੌਰਾਨ ਵਨ ਐਕਟ ਪਲੇਅ, ਕਲਾਸੀਕਲ ਡਾਂਸ, ਪੋਸਟਰ ਮੇਕਿੰਗ, ਕਲੇਅ ਮਾਡਲਿੰਗ, ਕਾਰਟੂਨਿੰਗ, ਫੌਕ ਡਾਂਸ, ਸਕਿੱਟ, ਮਾਇਮ, ਮਮਿਕਰੀ, ਗਰੁੱਪ ਸੌਂਗ, ਸਪੋਟ ਪੇਂਟਿੰਗ, ਫੋਟੋਗ੍ਰਾਫੀ, ਕੁਇਜ਼ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।

Advertisement

Advertisement