ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਤਰ-ਜ਼ੋਨਲ ਯੁਵਕ ਮੇਲਾ: ਲਾਇਲਪੁਰ ਕਾਲਜ ਨੇ ਸੈਕਿੰਡ ਰਨਰਅੱਪ ਟਰਾਫ਼ੀ ਜਿੱਤੀ

06:47 AM Nov 13, 2024 IST
ਟਰਾਫ਼ੀ ਨਾਲ ਸਟਾਫ਼ ਤੇ ਲਾਇਲਪੁਰ ਖਾਲਸਾ ਕਾਲਜ ਦੇ ਵਿਦਿਆਰਥੀ।

ਪੱਤਰ ਪ੍ਰੇਰਕ
ਜਲੰਧਰ, 12 ਨਵੰਬਰ
ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਯੁਵਕ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੈਕਿੰਡ ਰਨਰਅੱਪ ਟਰਾਫ਼ੀ ਜਿੱਤਣ ਤੋਂ ਇਲਾਵਾ ਮਿਊਜ਼ਿਕ, ਫੋਕ ਈਵੈਂਟਸ ਅਤੇ ਲਿਟਰੇਰੀ ਦੀ ਵੀ ਫਸਟ ਰਨਰਅੱਪ ਟਰਾਫ਼ੀ ਜਿੱਤੀ ਹੈ। ਇਸ ਪ੍ਰਾਪਤੀ ’ਤੇ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਕਲਚਰਲ ਟੀਮ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਅੰਤਰ-ਜ਼ੋਨਲ ਯੁਵਕ ਮੇਲੇ ’ਚ ਲਾਇਲਪੁਰ ਖ਼ਾਲਸਾ ਕਾਲਜ ਨੇ ਚਾਰ ਆਈਟਮਾਂ ਵਿੱਚ ਪਹਿਲਾ, ਅੱਠ ਵਿੱਚ ਦੂਜਾ ਅਤੇ ਸੱਤ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਡੀਨ, ਕਲਚਰਲ ਅਫੇਅਰਜ਼ ਡਾ. ਪਲਵਿੰਦਰ ਸਿੰਘ ਅਤੇ ਵੱਖ-ਵੱਖ ਟੀਮਾਂ ਦੇ ਇੰਚਾਰਜ ਪ੍ਰੋ. ਸੁਖਦੇਵ ਸਿੰਘ, ਡਾ. ਸੁਰਿੰਦਰ ਪਾਲ ਮੰਡ, ਪ੍ਰੋ. ਸਤਪਾਲ ਸਿੰਘ, ਪ੍ਰੋ. ਹਰਜਿੰਦਰ ਸਿੰਘ ਸੇਖੋਂ, ਡਾ. ਅਜੀਤਪਾਲ ਸਿੰਘ, ਡਾ. ਹਰਜਿੰਦਰ ਕੌਰ, ਡਾ. ਰਵਨੀਤ ਕੌਰ, ਡਾ. ਮੰਜੂ ਜੋਸ਼ੀ, ਪ੍ਰੋ. ਸਰਬਜੀਤ ਸਿੰਘ, ਡਾ. ਪੂਜਾ ਰਾਣਾ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।

Advertisement

Advertisement