ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੀਐੱਨਡੀਯੂ ਦਾ ਅੰਤਰ-ਜ਼ੋਨਲ ਯੁਵਕ ਮੇਲਾ ਸਮਾਪਤ

06:54 AM Nov 12, 2024 IST
ਏਪੀਜੀ ਕਾਲਜ ਦੇ ਵਿਦਿਆਰਥੀਆਂ ਨੂੰ ਟਰਾਫ਼ੀ ਦਿੰਦੇ ਹੋਏ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਅਤੇ ਹੋਰ ਮੋਹਤਬਰ।

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 11 ਨਵੰਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਦਿਨਾ ਅੰਤਰ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ। ਇਸ ਯੁਵਕ ਮੇਲੇ ਦੀ ਓਵਰਆਲ ਚੈਂਪੀਅਨਸ਼ਿਪ ਟਰਾਫੀ ਏ.ਪੀ.ਜੀ.ਕਾਲਜ ਆਫ਼ ਫਾਈਨ ਆਰਟਸ, ਜਲੰਧਰ ਨੇ ਜਿੱਤੀ ਜਦੋਂਕਿ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਰਹੇ। ਇਸ ਦੌਰਾਨ ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਮੇਂ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਡੀਨ ਵਿਦਿਆਰਥੀ ਭਲਾਈ ਡਾ. ਪ੍ਰੀਤ ਮੁਹਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਅਗਲੇ ਸਾਲ ਵੀ ਯੁਵਕ ਮੇਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋ. ਬੇਦੀ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਜੇਤੂ ਕਾਲਜਾਂ ਦੇ ਵਿਦਿਆਰਥੀਆਂ ਨੂੰ ਟਰਾਫੀਆਂ ਪ੍ਰਦਾਨ ਕੀਤੀਆਂ ਅਤੇ ਜੇਤੂ ਵਿਦਿਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਲਾ ਦੀ ਪ੍ਰਸ਼ੰਸਾ ਕੀਤੀ।

Advertisement

Advertisement