ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵਿੱਚ ਹੀ ਸਾਰੇ ਵਰਗਾਂ ਦੇ ਹਿੱਤ ਸੁਰੱਖਿਅਤ: ਕੇਹਰਵਾਲਾ

10:02 AM Aug 26, 2024 IST
ਪਿੰਡ ਵੀਰੂਵਾਲਾ ਗੁੜ੍ਹਾ ਵਿੱਚ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਵਿਅਕਤੀ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨਾਲ।

ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਕਾਲਾਂਵਾਲੀ/ਸਿਰਸਾ, 25 ਅਗਸਤ
ਕਾਲਾਂਵਾਲੀ ਦੇ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕਾਂਗਰਸ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜਿਸ ਵਿੱਚ ਸਾਰੇ ਵਰਗਾਂ ਦੇ ਹਿੱਤ ਸੁਰੱਖਿਅਤ ਹਨ। ਉਹ ਅੱਜ ਆਪਣੇ ਹਲਕੇ ਦੇ ਪਿੰਡ ਬੀਰੂਵਾਲਾ ਗੁੜ੍ਹਾ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਕਈ ਪਰਿਵਾਰ ਭਾਜਪਾ ਛੱਡ ਕੇ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਲਛਮਣ ਸਿੰਘ, ਜੀਵਨ ਸਿੰਘ, ਮੁਹੰਮਦ ਸਦੀਕ, ਅਵਤਾਰ ਸਿੰਘ, ਕੁਲਦੀਪ ਸਿੰਘ, ਜੀਵਨ ਸਿੰਘ, ਤੇਜਾ ਸਿੰਘ ਅਤੇ ਲੱਡੂ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ। ਇਸ ਦੌਰਾਨ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੂੰ ਪਾਰਟੀ ਦੇ ਝੰਡੇ ਦੇ ਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਰਾਜ ਦੌਰਾਨ ਹਰਿਆਣਾ ਨੂੰ ਵਿਕਾਸ ਦੀ ਬਜਾਏ ਤਬਾਹੀ ਵੱਲ ਧੱਕਿਆ ਹੈ। ਸੂਬੇ ਵਿੱਚ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਅਪਰਾਧਾਂ ਦਾ ਬੋਲਬਾਲਾ ਹੋ ਗਿਆ ਅਤੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ। ਉਨ੍ਹਾਂ ਕਿਹਾ ਕਿ ਹਰ ਰੋਜ਼ ਵਪਾਰੀਆਂ ਅਤੇ ਸਿਆਸਤਦਾਨਾਂ ਤੋਂ ਫਿਰੌਤੀ ਅਤੇ ਹੋਰ ਅਪਰਾਧਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਅੱਜ ਹਰਿਆਣਾ ਅਪਰਾਧਾਂ ਵਿੱਚ ਨੰਬਰ ਇੱਕ ਬਣ ਗਿਆ ਹੈ। ਇਸ ਮੌਕੇ ਵਿਧਾਇਕ ਦੇ ਨਾਲ ਸੁਖਵਿੰਦਰ ਸਿੰਘ ਸਰਪੰਚ ਵੀਰੂਵਾਲਾ ਗੁੜ੍ਹਾ, ਜੱਗਾ ਸਿੰਘ, ਬਿੱਕਰ ਸਿੰਘ, ਸੁਖਪਾਲ ਸਿੰਘ, ਲਵਪ੍ਰੀਤ ਸਿੰਘ ਕਾਲਾਂਵਾਲੀ, ਵਰਿੰਦਰ ਸਹਾਰਨ, ਜੈਕਰਨ ਸਿੰਘ ਰਘੂਆਣਾ, ਭਗਵਾਨ ਸਿੰਘ ਵੈਦਵਾਲਾ, ਬੱਬੂ ਪਿੱਪਲੀ ਅਤੇ ਨੱਥਾ ਸਿੰਘ ਜਾਖੜ ਹਾਜ਼ਰ ਸਨ।

Advertisement

Advertisement
Advertisement