ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰੇਗਾ ਕੰਮਾਂ ’ਚ ਵਿਧਾਇਕਾਂ ਦੀ ਦਖਲਅੰਦਾਜ਼ੀ ਬੇਲੋੜੀ ਕਰਾਰ

07:53 AM Jun 04, 2024 IST
ਮੀਟਿੰਗ ’ਚ ਸ਼ਾਮਲ ਦਿਹਾਤੀ ਮਜ਼ਦੂਰ ਸਭਾ ਦੇ ਅਹੁਦੇਦਾਰ ਤੇ ਕਾਰਕੁਨ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 3 ਜੂਨ
ਦਿਹਾਤੀ ਮਜ਼ਦੂਰ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਅੱਜ ਇਥੇ ਕੀਤੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਵਿਧਾਇਕਾਂ ਵਲੋਂ ਪਿੰਡਾਂ ਅੰਦਰ ਨਰੇਗਾ ਦੇ ਕੰਮਾਂ ਵਿੱਚ ਬੇਲੋੜੀ ਦਖਲੰਦਾਜ਼ੀ ਕਰਨ ਦੀ ਨਿਖੇਧੀ ਕੀਤੀ ਤੇ ਦੋਸ਼ ਲਾਇਆ ਕਿ ਇਸੇ ਕਰਕੇ ਨਰੇਗਾ ਦੇ ਫੰਡਾਂ ’ਚ ਬੇਨੇਮੀਆਂ ਕਰਕੇ ਪੈਸੇ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ|
ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਚੂੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਸੰਬੋਧਨ ਕਰਦਿਆਂ ਦੇਸ਼ ਦੀਆਂ ਰਾਜਸੀ ਹਾਲਤਾਂ ’ਤੇ ਰੌਸ਼ਨੀ ਪਾਈ ਤੇ ਕਿਹਾ ਕਿ ਦੇਸ਼ ਅੰਦਰ ਲੋਕਤੰਤਰ ਦਾ ਭਵਿੱਖ ਸੁਰੱਖਿਅਤ ਨਹੀਂ ਹੈ| ਦੇਸ਼ ਦੇ ਹਾਕਮ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ’ਚ ਸੌਂਪ ਰਹੇ ਹਨ ਜਿਸ ਨਾਲ ਭ੍ਰਿਸ਼ਟਾਚਾਰ , ਬੇਰੁਜ਼ਗਾਰੀ ਆਦਿ ਅਲਾਮਤਾਂ ਸਾਹਮਣੇ ਆ ਰਹੀਆਂ ਹਨ| ਜ਼ਿਲ੍ਹਾ ਸਕੱਤਰ ਚਮਨ ਲਾਲ ਦਰਾਜਕੇ ਨੇ ਦੱਸਿਆ ਕਿ 11 ਜੂਨ ਨੂੰ ਜਥੇਬੰਦੀ ਦਾ ਅਜਲਾਸ ਭਿੱਖੀਵਿੰਡ ’ਚ ਹੋਵੇਗਾ।

Advertisement

Advertisement