ਰਾਸ਼ਿਦ ਇੰਜਨੀਅਰ ਦੀ ਅੰਤਰਿਮ ਜ਼ਮਾਨਤ 28 ਤੱਕ ਵਧਾਈ
07:20 AM Oct 16, 2024 IST
ਨਵੀਂ ਦਿੱਲੀ, 15 ਅਕਤੂਬਰ
ਦਿੱਲੀ ਦੀ ਅਦਾਲਤ ਨੇ ਅੱਜ ਜੰਮੂ ਕਸ਼ਮੀਰ ਦੇ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਦੀ ਅੰਤਰਿਮ ਜ਼ਮਾਨਤ 28 ਅਕਤੂਬਰ ਤੱਕ ਵਧਾ ਦਿੱਤਾ ਹੈ। ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਇਹ ਹੁਕਮ ਰਾਸ਼ਿਦ ਦੇ ਪਿਤਾ ਦੀ ਸਿਹਤ ਦੇ ਆਧਾਰ ’ਤੇ ਦਿੱਤੇ ਹਨ। ਇਸ ਤੋਂ ਪਹਿਲਾਂ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਕਿਹਾ ਕਿ ਉਸ ਨੇ ਦਸਤਾਵੇਜ਼ਾਂ ਦੀ ਪੁਸ਼ਟੀ ਕਰ ਲਈ ਹੈ ਅਤੇ ਉਹ ਅਰਜ਼ੀ ਦਾ ਵਿਰੋਧ ਨਹੀਂ ਕਰ ਰਹੀ। ਜੱਜ ਨੇ ਇਸ ਮਾਮਲੇ ’ਚ ਰਾਸ਼ਿਦ ਦੀ ਨਿਯਮਤ ਜ਼ਮਾਨਤ ਪਟੀਸ਼ਨ ’ਤੇ ਹੁਕਮ ਵੀ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੇ ਹਨ। ਮੁਲਜ਼ਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਆਖਰੀ ਵਾਰ ਅੰਤਰਿਮ ਜ਼ਮਾਨਤ ਵਧਾਉਣ ਦੀ ਅਪੀਲ ਕਰ ਰਹੇ ਹਨ। -ਪੀਟੀਆਈ
Advertisement
Advertisement