ਪੂਜਾ ਖੇਡਕਰ ਦੀ ਗ੍ਰਿਫ਼ਤਾਰੀ ’ਤੇ ਅੰਤਰਿਮ ਰੋਕ 4 ਤੱਕ ਵਧਾਈ
09:50 AM Sep 27, 2024 IST
Advertisement
ਨਵੀਂ ਦਿੱਲੀ, 26 ਸਤੰਬਰ
ਦਿੱਲੀ ਹਾਈ ਕੋਰਟ ਨੇ ਸਾਬਕਾ ਆਈਏਐੱਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਕਥਿਤ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟੇ ਦਾ ਲਾਭ ਲੈਣ ਦੇ ਦੋਸ਼ ਵਿੱਚ ਦਰਜ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ 4 ਅਕਤੂਬਰ ਤੱਕ ਵਧਾ ਦਿੱਤੀ ਹੈ। ਖੇਡਕਰ ਦੇ ਵਕੀਲ ਨੇ ਅੱਜ ਅਦਾਲਤ ਤੋਂ ਯੂਪੀਐੱਸਸੀ ਦੇ ਦੋਸ਼ ਦਾ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ। ਇਸ ਦੌਰਾਨ ਯੂਪੀਐੱਸਸੀ ਅਤੇ ਦਿੱਲੀ ਪੁਲੀਸ ਦੋਵਾਂ ਨੇ ਖੇਡਕਰ ਦੀ ਪੇਸ਼ਗੀ ਜ਼ਮਾਨਤ ਸਬੰਧੀ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ 12 ਅਗਸਤ ਨੂੰ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਖੇਡਕਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਸੀ ਅਤੇ ਇਸ ਨੂੰ ਸਮੇਂ-ਸਮੇਂ ’ਤੇ ਵਧਾਇਆ ਗਿਆ ਹੈ। -ਪੀਟੀਆਈ
Advertisement
Advertisement
Advertisement