For the best experience, open
https://m.punjabitribuneonline.com
on your mobile browser.
Advertisement

ਵੱਖ-ਵੱਖ ਥਾਈਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

08:37 PM Jun 29, 2023 IST
ਵੱਖ ਵੱਖ ਥਾਈਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ
Advertisement
Advertisement

ਪੱਤਰ ਪ੍ਰੇਰਕ

ਰਾਏਕੋਟ, 26 ਜੂਨ

ਡਾ. ਦਵਿੰਦਰ ਕੁਮਾਰ ਐੱਸਐੱਮਓ ਸੁਧਾਰ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਮੁਹੰਮਦਪੁਰਾ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਹਰਪ੍ਰੀਤ ਕੌਰ ਸੀਐੱਚਓ ਨੇ ਨਸ਼ਾ ਵਿਰੁੱਧ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੂਰੀ ਦੁਨੀਆਂ ‘ਚ ਨਸ਼ਾ ਇਕ ਗੰਭੀਰ ਸਮੱਸਿਆ ਹੈ ਜੋ ਦੁਨੀਆਂ ਭਰ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨਸ਼ੇ ਦੇ ਮਾੜੇ-ਪ੍ਰਭਾਵਾਂ ਬਾਰੇ ਵੀ ਖੁੱਲ੍ਹ ਕੇ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਨਸ਼ੇ ਵਿਅਕਤੀ ਨੂੰ ਸਰੀਰਕ ਦੇ ਨਾਲ-ਨਾਲ ਮਾਨਸਿਕ ਤੌਰ ‘ਤੇ ਵੱਧ ਕਮਜ਼ੋਰ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਵਿਸ਼ਵ ਨਸ਼ਾ ਦਿਵਸ ਹਰ ਸਾਲ 26 ਜੂਨ ਨੂੰ ਮਨਾਇਆ ਜਾਂਦਾ ਹੈ।

ਮੰਡੀ ਅਹਿਮਦਗੜ੍ਹ (ਮਹੇਸ਼ ਸ਼ਰਮਾ): ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਮਨਾਏ ਗਏ ਜਾਗਰੂਕਤਾ ਪੰਦਰਵਾੜੇ ਦੇ ਸਮਾਪਤੀ ਪ੍ਰੋਗਰਾਮਾਂ ਦੌਰਾਨ ਮਾਲੇਰਕੋਟਲਾ, ਖੰਨਾ ਅਤੇ ਲੁਧਿਆਣਾ ਦਿਹਾਤੀ ਜ਼ਿਲ੍ਹਿਆਂ ਅਧੀਨ ਪੈਂਦੇ ਇਸ ਖੇਤਰ ਵਿੱਚ ਵੱਖ ਵੱਖ ਥਾਈਂ ਲੋਕਾਂ ਨੂੰ ਨਸ਼ਿਆਂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਵਾਈਆਂ ਗਈਆਂ।

ਪਾਇਲ (ਪੱਤਰ ਪ੍ਰੇਰਕ): ਸੀਨੀਅਰ ਮੈਡੀਕਲ ਅਫਸਰ ਸੀਐੱਚਸੀ ਪਾਇਲ ਡਾ. ਜੈਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਐੱਚਸੀ ਪਾਇਲ, ਸਿਹਤ ਬਲਾਕ ਪਾਇਲ ਅਧੀਨ ਵੱਖ-ਵੱਖ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਅੰਤਰ-ਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ।

ਸੀਐੱਚਸੀ ਮਾਨੂੰਪੁਰ ਵਿੱਚ ਸਮਾਗਮ ਕਰਵਾਇਆ

ਖੰਨਾ (ਜੋਗਿੰਦਰ ਸਿੰਘ ਓਬਰਾਏ): ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੀਆਂ ਹzwnj;ਿਦਾਇਤਾਂ ਅਤੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐਸਐਮਓ ਡਾ. ਰਵੀ ਦੱਤ ਦੀ ਅਗਵਾਈ ਵਿੱਚ ਲੋਕ ਪਹਿਲਾ : ਕਲੰਕ ਅਤੇ ਵਿਤਕਰੇ ਨੂੰ ਰੋਕੋ, ਰੋਕਥਾਮ ਨੂੰ ਮਜਬੂਤ ਕਰੋ ਥੀਮ ਅਧੀਨ ਓਟ ਕਲੀਨਿਕ ਸੀ.ਐਚ.ਸੀ ਮਾਨੂੰਪੁਰ ਵਿੱਚ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਬੀ.ਈ.ਈ ਗੁਰਦੀਪ ਸਿੰਘ ਨੇ ਕਿਹਾ ਕਿ ਨਸ਼ਾ ਅੱਜ ਵਿਸ਼ਵ ਲਈ ਬਹੁਤ ਵੱਡੀ ਚੁਣੌਤੀ ਬਣ ਚੁੱਕਾ ਹੈ।

ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਸੈਮੀਨਾਰ

ਮੁੱਲਾਂਪੁਰ ਦਾਖਾ(ਸੰਤੋਖ ਗਿੱਲ): ਮਾਨਵਤਾ ਦੀ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਚੈਰੀਟੇਬਲ ਟਰੱਸਟ ਮੁੱਲਾਂਪੁਰ ਵੱਲੋਂ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਇੱਥੋਂ ਦੇ ਗੁਰਮਤਿ ਭਵਨ ਵਿੱਚ ਮਨਾਇਆ ਗਿਆ। ਸਾਬਕਾ ਸਿਵਲ ਸਰਜਨ ਡਾ. ਸੁਸ਼ੀਲ ਜੈਨ, ਡਾ. ਪੁਸ਼ਪਿੰਦਰ ਸਿੰਘ, ਡਾਕਟਰ ਅਮਰਪ੍ਰੀਤ ਸਿੰਘ ਦਿਉਲ, ਉਪ ਪੁਲੀਸ ਕਪਤਾਨ ਦਾਖਾ ਜਸਬਿੰਦਰ ਸਿੰਘ ਖਹਿਰਾ ਅਤੇ ਨਵਕਿਰਨ ਗਰੇਵਾਲ ਨੇ ਨਸ਼ੇ ਦੇ ਬੁਰੇ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ, ਪੀੜਤਾਂ ਨੂੰ ਨਸ਼ਾ ਮੁਕਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Advertisement
Tags :
Advertisement
Advertisement
×