ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਸਪਤਾਲ ’ਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮਨਾਇਆ

09:40 PM Jun 29, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਰਾਏਕੋਟ, 24 ਜੂਨ

ਇੱਥੋਂ ਦੇ ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਵਿੱਚ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਵੱਖ-ਵੱਖ ਨਰਸਿੰਗ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪ੍ਰੇਰਨਾਮਈ ਪੋਸਟਰ ਬਣਾ ਕੇ ਅਤੇ ਨਸ਼ਾ ਵਿਰੋਧੀ ਭਾਸਣ ਦੇ ਕੇ ਨਸ਼ਿਆਂ ਤੋਂ ਪੀੜਤ ਮਰੀਜ਼ਾਂ ਨੂੰ ਜਾਗਰੂਕ ਕੀਤਾ। ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਦੀਪ ਕੁਮਾਰ ਦੀ ਨੇ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਮਰੀਜ਼ਾਂ ਨੂੰ ਨਸ਼ਿਆਂ ਦਾ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦਲ-ਦਲ ਵਿੱਚੋਂ ਬਾਹਰ ਆਉਣ ਲਈ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਪੀੜਤਾਂ ਨੂੰ ਮਨੋਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਇਲਾਜ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਕੌਂਸਲਰ ਰੁਚਿਕਾ ਸ਼ਰਮਾ ਨੇ ਪੀੜਤਾਂ ਨੂੰ ਨਸ਼ਾ ਛਡਾਉਣ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

Advertisement

ਕੌਂਸਲਰ ਰੁਚਿਕਾ ਸ਼ਰਮਾ ਨੇ ਕਿਹਾ ਕਿ ਨਸ਼ਾ ਮਨੁੱਖੀ ਜੀਵਨ ਪਰਿਵਾਰਕ ਜ਼ਿੰਦਗੀ ਨੂੰ ਬਰਬਾਦ ਕਰ ਦਿੰਦਾ ਹੈ। ਮਨੋਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਨਸ਼ਾ ਛੱਡ ਕੇ ਬਿਹਤਰ ਜ਼ਿੰਦਗੀ ਜਿਊਣ ਲਈ ਪ੍ਰੇਰਨਾ ਦਿੱਤੀ ਗਈ।

Advertisement
Tags :
ਹਸਪਤਾਲਕੌਮਾਂਤਰੀਦਿਵਸਮਨਾਇਆਵਿਰੋਧੀ
Advertisement